ਵੱਡੀ ਖਬਰ : ਗੈਂਗਸਟਰ ਲੰਡਾ ਨੇ ਦਿੱਲੀ ਸਪੈਸ਼ਲ ਪੁਲਿਸ ਨੂੰ ਦਿੱਤੀ ਧਮਕੀ, ਕਿਹਾ -ਮੇਰੇ ਕੋਲ ਸਭ ਦੀ ਫੋਟੋ, ਪੰਜਾਬ ‘ਚ ਵੜੇ ਤਾਂ ਨਤੀਜਾ ਨਹੀਂ ਹੋਵੇਗਾ ਚੰਗਾ

0
474

ਲੁਧਿਆਣਾ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੁਲਝਾਉਣ ਵਿੱਚ ਲੱਗੇ ਦਿੱਲੀ ਪੁਲਿਸ ਦੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿੱਚ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦੀ ਧਮਕੀ ਤੋਂ ਬਾਅਦ ਇਹ ਸੁਰੱਖਿਆ ਵਧਾ ਦਿੱਤੀ ਗਈ ਹੈ।

ਗੈਂਗਸਟਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਹੈ ਕਿ ਉਸ ਕੋਲ ਸਪੈਸ਼ਲ ਸੈੱਲ ਦੀ ਪੂਰੀ ਟੀਮ ਦੀ ਫੋਟੋ ਹੈ। ਪੰਜਾਬ ਵਿੱਚ ਵੜਨ ਦੀ ਕੋਸ਼ਿਸ਼ ਕੀਤੀ ਤਾਂ ਨਤੀਜਾ ਚੰਗਾ ਨਹੀਂ ਨਿਕਲੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਸੀਪੀ, ਡੀਸੀਪੀ ਸਮੇਤ 12 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।


ਇਸ ਪੋਸਟ ਤੋਂ ਬਾਅਦ ਅਧਿਕਾਰੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਹੁਣ ਸਪੈਸ਼ਲ ਸੈੱਲ ਗੈਂਗਸਟਰਾਂ ਨੂੰ ਫੜਨ ਵਿੱਚ ਹੋਰ ਤੇਜ਼ੀ ਲਿਆਉਣ ਜਾ ਰਿਹਾ ਹੈ। ਸਪੈਸ਼ਲ ਸੈੱਲ ਦੇ ਅਧਿਕਾਰੀਆਂ ਵੱਲੋਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਚਲਾਏ ਜਾ ਰਹੇ ਅਪਰੇਸ਼ਨਾਂ ਨੂੰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ।
ਲਿਖਿਆ- ਮੇਰੇ ਕੋਲ ਸਪੈਸ਼ਲ ਸੈੱਲ ਦੇ ਸਾਰੇ ਅਫਸਰਾਂ ਦੀਆਂ ਤਸਵੀਰਾਂ
ਲਖਵੀਰ ਨੇ ਆਪਣੀ ਪੋਸਟ ‘ਚ ਲਿਖਿਆ ਕਿ ਉਨ੍ਹਾਂ ਦੀ ਟੀਮ ਕੋਲ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ। ਜੇਕਰ ਇਨ੍ਹਾਂ ਵਿੱਚੋਂ ਕਿਸੇ ਨੇ ਪੰਜਾਬ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਨਤੀਜਾ ਚੰਗਾ ਨਹੀਂ ਨਿਕਲੇਗਾ।

ਪਾਕਿਸਤਾਨੀ ਅੱਤਵਾਦੀ ਸੰਗਠਨਾਂ ਦਾ ਸਮਰਥਨ
ਦੱਸ ਦੇਈਏ ਕਿ ਲਖਬੀਰ ਸਿੰਘ ਲੰਡਾ ਖਾਲਿਸਤਾਨ ਪੱਖੀ ਗੈਂਗਸਟਰ ਹੈ, ਜੋ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਮਿਲ ਕੇ ਕੰਮ ਕਰਦਾ ਹੈ। ਇਨ੍ਹਾਂ ਦੋਵਾਂ ਨੂੰ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਅਤੇ ਖੁਫੀਆ ਏਜੰਸੀਆਂ ਦਾ ਸਮਰਥਨ ਮਿਲ ਰਿਹਾ ਹੈ ਪਰ ਇਸੇ ਦੌਰਾਨ ਜਾਣਕਾਰੀ ਆਈ ਕਿ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ।

ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਮਾਰਿਆ ਗਿਆ
ਇਸ ਦੌਰਾਨ ਗੈਂਗਸਟਰ ਲਖਬੀਰ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਉਸ ਨੇ ਇਟਾਲੀਅਨ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਦਾ ਕਤਲ ਕਰ ਦਿੱਤਾ ਹੈ। ਹਰਪ੍ਰੀਤ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਭਾਰਤੀ ਖੁਫੀਆ ਏਜੰਸੀ ਰਾਅ ਲਈ ਮੁਖਬਰ ਵਜੋਂ ਕੰਮ ਕਰਦਾ ਸੀ। ਇਸੇ ਕਾਰਨ ਉਸ ਦੀ ਹੱਤਿਆ ਕਰ ਦਿੱਤੀ ਗਈ।
ਕੈਨੇਡਾ ‘ਚ ਲੁਕਿਆ ਗੈਂਗਸਟਰ
ਗੈਂਗਸਟਰ ਲੰਡਾ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਇਸ਼ਾਰੇ ‘ਤੇ ਕੰਮ ਕਰਦਾ ਹੈ ਅਤੇ ਫਿਲਹਾਲ ਕੈਨੇਡਾ ‘ਚ ਲੁਕਿਆ ਹੋਇਆ ਹੈ। ਲਖਬੀਰ ਖਿਲਾਫ ਪੰਜਾਬ ‘ਚ ਕਈ ਮਾਮਲੇ ਦਰਜ ਹਨ। ਪੁਲਿਸ ਨੂੰ ਕਤਲ ਸਮੇਤ ਕਈ ਮਾਮਲਿਆਂ ਵਿੱਚ ਉਸ ਦੀ ਤਲਾਸ਼ ਹੈ।