ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਕੀਨੀਆ ‘ਚ ਗ੍ਰਿਫਤਾਰ, ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

0
2706

ਨਵੀਂ ਦਿੱਲੀ | ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਸਚਿਨ ਥਾਪਨ ਦੀ ਅਜ਼ਰਬਾਈਜਾਨ ‘ਚ ਪੁਲਿਸ ਅੜਿੱਕੇ ਆ ਗਿਆ ਹੈ। ਇਸ ਨਾਲ ਹੀ ਉਸਦਾ ਸਾਥੀ ਤੇ ਲਾਰੈਂਸ ਬਿਸ਼ਨੋਈ ਦਾ ਭਰਾ ਨੂੰ ਵੀ ਕੀਨੀਆ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵਾਂ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਫਰਜ਼ੀ ਪਾਸਪੋਰਟਾਂ ਰਾਹੀਂ ਭਾਰਤ ਤੋਂ ਬਾਹਰ ਭੇਜ ਦਿੱਤਾ ਸੀ। 

ਮੂਸੇਵਾਲਾ ਦੇ ਕਤਲ ਦੀ ਪੂਰੀ ਪਲਾਨਿੰਗ ਕਰਨ ਵਿਚ ਸਚਿਨ ਥਾਪਨ ਤੇ ਅਨਮੋਲ ਬਿਸ਼ਨੋਈ ਦਾ ਅਹਿਮ ਹੱਥ ਸੀ। ਇਹਨਾਂ ਦੋਵਾਂ ਨੇ ਦੱਸਿਆ ਸੀ ਕਿ ਕਰਨਾ ਕੀ ਹੈ। ਉਸ ਸਮੇਂ ਇਹ ਦੋਵੇਂ ਕੈਨੇਡਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਦੇ ਵੀ ਲਗਾਤਾਰ ਸੰਪਰਕ ਵਿੱਚ ਸਨ। ਸਚਿਨ ਥਾਪਨ ਗੈਂਗਸਟਰ ਲਾਰੈਂਸ ਦਾ ਰਿਸ਼ਤੇਦਾਰ ਅਤੇ ਅਨਮੋਲ ਸਕਾ ਭਰਾ ਹੈ।

ਕੇਂਦਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ। ਅਨਮੋਲ ਵੀ ਮੂਸੇਵਾਲਾ ਕਤਲ ਕੇਸ ਵਿੱਚ ਵਾਂਟੇਡ ਹੈ। ਇਸ ਤੋਂ ਪਹਿਲਾਂ ਸਚਿਨ ਥਾਪਨ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਚੁੱਕਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਅਜ਼ਰਬਾਈਜਾਨ ਅਤੇ ਕੀਨੀਆ ਵਿੱਚ ਇੱਕ-ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੇ ਸੰਪਰਕ ‘ਚ ਹਾਂ। ਇਸ ਸਬੰਧੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਪੰਜਾਬ ਪੁਲਿਸ ਤੋਂ ਦੋਵਾਂ ਦਾ ਅਪਰਾਧਿਕ ਇਤਿਹਾਸ ਮੰਗਿਆ ਸੀ ਤਾਂ ਜੋ ਉਨ੍ਹਾਂ ਨੂੰ ਭਾਰਤ ਲਿਆਂਦਾ ਜਾ ਸਕੇ।