<p><strong>ਮਾਨਸਾ&comma; 11 ਜਨਵਰੀ &vert;<&sol;strong> ਪੰਜਾਬ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਤੀਜੇ ਤੇ ਮੁੱਖ ਮੁਲਜ਼ਮ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕਰ ਦਿੱਤੀ ਹੈ। ਕੱਲ ਸੁਣਵਾਈ ਦੌਰਾਨ ਸਚਿਨ ਨੂੰ ਦਿੱਲੀ ਤੋਂ ਲਿਆ ਕੇ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਾਣਜਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਸਚਿਨ ਨਿਕਲਿਆ ਹੈ।<&sol;p>&NewLine;<p><img src&equals;"https&colon;&sol;&sol;static&period;india&period;com&sol;wp-content&sol;uploads&sol;2023&sol;08&sol;Sachin-Sidhu&period;jpg&num;&num;image&sol;jpg" alt&equals;"Sachin Bishnoi&comma; Accused In Sidhu Moosewala Murder Case&comma; Extradited To India From Azerbaijan" &sol;><&sol;p>&NewLine;<p>ਜਾਣਕਾਰੀ ਅਨੁਸਾਰ ਸਚਿਨ ਥਾਪਨ ਵਿਰੁੱਧ ਦਾਇਰ ਚਾਰਜਸ਼ੀਟ 155 ਗਵਾਹਾਂ ਦੇ ਆਧਾਰ &&num;8216&semi;ਤੇ ਦਰਜ ਕੀਤੀ ਗਈ ਹੈ&comma; ਜਿਸ ਵਿਚ 8 ਸਰਕਾਰੀ ਅਤੇ 147 ਨਿੱਜੀ ਗਵਾਹ ਸ਼ਾਮਲ ਹਨ। ਪੁਲਿਸ ਨੇ ਸਚਿਨ &&num;8216&semi;ਤੇ ਦੋਸ਼ ਲਗਾਇਆ ਹੈ ਕਿ ਉਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮਾਂ ਨੂੰ ਬਲੈਰੋ ਕਾਰ ਮੁਹੱਈਆ ਕਰਵਾਈ ਸੀ। ਇਸ ਤੋਂ ਇਲਾਵਾ ਉਸ ਨੇ ਗੈਂਗਸਟਰ ਬਲਦੇਵ ਨਿੱਕੂ ਅਤੇ ਸੰਜੀਵ ਕੇਕੜਾ ਨੂੰ ਰੇਕੀ ਲਈ ਤਿਆਰ ਕੀਤਾ ਸੀ।<&sol;p>&NewLine;<p>ਨਿੱਕੂ ਅਤੇ ਕੇਕੜਾ ਨੂੰ ਉਹ ਜਗ੍ਹਾ ਵੀ ਦੱਸੀ ਗਈ ਜਿਥੋਂ ਹਥਿਆਰਾਂ ਦੀ ਖੇਪ ਚੁੱਕਣੀ ਸੀ। ਜਦੋਂ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਸਚਿਨ ਨੇ ਫ਼ਤਿਹਾਬਾਦ ਦੇ ਸਾਵਰੀਆ ਹੋਟਲ &&num;8216&semi;ਚ ਸ਼ੂਟਰਾਂ ਦੇ ਠਹਿਰਣ ਦਾ ਇੰਤਜ਼ਾਮ ਵੀ ਕੀਤਾ ਸੀ। ਸਚਿਨ ਥਾਪਨ ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਇਸ ਮਾਮਲੇ &&num;8216&semi;ਚ ਸਚਿਨ ਖਿਲਾਫ਼ 12 ਧਾਰਾਵਾਂ ਜੋੜ ਦਿੱਤੀਆਂ ਹਨ।<&sol;p>&NewLine;<p>ਮਾਨਸਾ ਦੀ ਸੀਜੇਐਮ ਅਦਾਲਤ ਵਿਚ ਪੇਸ਼ ਕੀਤੇ ਚਲਾਨ ਵਿਚ ਧਾਰਾ 302&comma; 307&comma; 341&comma; 326&comma; 148&comma; 149&comma; 427&comma; 120-ਬੀ&comma; 109&comma; 473&comma; 212 ਅਤੇ 201 ਅਤੇ ਅਸਲਾ ਐਕਟ ਦੀਆਂ ਧਾਰਾਵਾਂ ਜੋੜੀਆਂ ਗਈਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਜਨਵਰੀ ਨੂੰ ਤੈਅ ਕੀਤੀ ਗਈ ਹੈ।<&sol;p>&NewLine;<p><img src&equals;"https&colon;&sol;&sol;static&period;theprint&period;in&sol;wp-content&sol;uploads&sol;2023&sol;08&sol;Untitled-design-53&period;png" alt&equals;"Sidhu Moosewala murder&colon; Sachin Bishnoi extradited from Azerbaijan&comma; sent to 10-day police custody" &sol;> ਜ਼ਿਕਰਯੋਗ ਹੈ ਕਿ ਸਚਿਨ ਥਾਪਨ ਨੂੰ 5 ਮਹੀਨੇ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਸੀ। ਸਚਿਨ ਗੈਂਗਸਟਰ ਲਾਰੈਂਸ ਦਾ ਭਤੀਜਾ ਹੈ। ਉਹ ਮੂਸੇਵਾਲਾ ਕਤਲਕਾਂਡ ਦੇ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ &&num;8216&semi;ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਅਨਮੋਲ ਅਤੇ ਸਚਿਨ ਨੇਪਾਲ ਦੇ ਰਸਤੇ ਦੁਬਈ ਗਏ ਸਨ। ਉਥੋਂ ਸਚਿਨ ਅਜ਼ਰਬਾਈਜਾਨ ਚਲਾ ਗਿਆ ਅਤੇ ਅਨਮੋਲ ਕੈਨੇਡਾ ਚਲਾ ਗਿਆ ਪਰ ਸਚਿਨ ਨੂੰ ਜਾਅਲੀ ਪਾਸਪੋਰਟ ਮਾਮਲੇ &&num;8216&semi;ਚ ਅਜ਼ਰਬਾਈਜਾਨ &&num;8216&semi;ਚ ਗ੍ਰਿਫ਼ਤਾਰ ਕਰ ਲਿਆ ਗਿਆ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ<a href&equals;"https&colon;&sol;&sol;shorturl&period;at&sol;cmnxN"> https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ<a href&equals;"https&colon;&sol;&sol;shorturl&period;at&sol;oqMNR"> https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;