ਤਰਨਤਾਰਨ, 25 ਨਵੰਬਰ | ਜ਼ਿਲੇ ਤੋਂ ਇੱਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਖੇਤੀਬਾੜੀ ਸਟੋਰ ਵਿਚ ਮੌਜੂਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਨੋਨੀ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜੋ ਕਿ ਮਸ਼ਹੂਰ ਕਬੱਡੀ ਖਿਡਾਰੀ ਦੱਸਿਆ ਜਾਂਦਾ ਹੈ। ਇਸ ਤੋਂ ਇਲਾਵਾ ਉਹ ਵਿਦੇਸ਼ ‘ਚ ਬੈਠੇ ਗੈਂਗਸਟਰ ਸਤਨਾਮ ਸਿੰਘ ਸੱਤਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ, ਜਿਸ ਖਿਲਾਫ ਫਿਰੌਤੀ ਸਮੇਤ ਕਈ ਹੋਰ ਅਪਰਾਧਿਕ ਮਾਮਲੇ ਦਰਜ ਹਨ।

ਜਾਣਕਾਰੀ ਅਨੁਸਾਰ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕਰੀਬ ਇਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਆਸਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)