ਚੰਡੀਗੜ੍ਹ/ਮਾਨਸਾ|ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਾਮਲ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਟੀਨੂੰ ਨੂੰ ਕਾਬੂ ਕਰਨ ਦੇ ਨਾਲ ਹੀ ਜਾਂਚ ਏਜੰਸੀ ਨੂੰ ਉਸ ਕੋਲੋਂ 5 ਹੈਂਡ ਗਰਨੇਡ, ਇੱਕ ਅਤਿ ਆਧੁਨਿਕ ਪਿਸਤੌਲ ਅਤੇ ਹੋਰ ਹਥਿਆਰ ਵੀ ਮਿਲੇ ਸਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਹ ਪਾਕਿਸਤਾਨ ਤੋਂ ਹੀ ਅੱਤਵਾਦੀ ਗੈਂਗਸਟਰ ਰਿੰਦਾ ਨੇ ਭੇਜੇ ਸਨ।
ਪੁਲਿਸ ਸੂਤਰਾਂ ਅਨੁਸਾਰ ਇਹ ਹਥਿਆਰ ਕੁੱਝ ਦਿਨ ਪਹਿਲਾਂ ਹੀ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਸਨ। ਇਹ ਵੀ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਖੇਪ ਲਾਰੈਂਸ ਦੇ ਗਿਰੋਹ ਤੱਕ ਪੁੱਜਣੀ ਸੀ, ਜਿਸ ਰਾਹੀਂ ਹਾਈ ਪ੍ਰੋਫਾਈਲ ਕਤਲ ਕੇਸ ਨੂੰ ਅੰਜਾਮ ਦਿੱਤਾ ਜਾਣਾ ਸੀ। ਪੁਲਿਸ ਸੂਤਰਾਂ ਅਨੁਸਾਰ ਗੈਂਗਸਟਰ ਦੀਪਕ ਟੀਨੂੰ ਤੋਂ ਪੁੱਛਗਿੱਛ ਵਿੱਚ ਦਿੱਲੀ ਦੀ ਸਪੈਸ਼ਲ ਸੈਲ ਵੱਲੋਂ ਗ੍ਰੇਨੇਡ ਰਿਕਵਰੀ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਜਿਹੜੇ ਗ੍ਰੇਨੇਡ ਅਤੇ ਦੋ ਆਟੋਮੈਟਿਕ ਪਿਸਤੌਲ ਪੁਲਿਸ ਨੇ ਉਸ ਕੋਲੋਂ ਬਰਾਮਦ ਕੀਤੇ ਹਨ, ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਕੁੱਝ ਦਿਨ ਪਹਿਲਾਂ ਹੀ ਪੁੱਜੇ ਸਨ, ਜੋ ਪਾਕਿਸਤਾਨ ਤੋਂ ਹੀ ਅੱਤਵਾਦੀ ਗੈਂਗਸਟਰ ਰਿੰਦਾ ਨੇ ਭੇਜੇ ਸਨ ।
ਦੱਸਣਯੋਗ ਹੈ ਕਿ ਦੀਪਕ ਟੀਨੂੰ ਹਾਲ ਹੀ ‘ਚ ਮਾਨਸਾ ਪੰਜਾਬ ਦੇ ਸੀਆਈਏ ਦੇ ਇੰਚਾਰਜ ਪ੍ਰੀਤਪਾਲ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। ਇਸ ਤੋਂ ਬਾਅਦ ਦੀਪਕ ਦੀ ਭਾਲ ‘ਚ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਪੂਰੀ ਤਰ੍ਹਾਂ ਜਾਲ ਵਿਛਾ ਕੇ ਗੈਂਗਸਟਰ ਦੀਪਕ ਟੀਨੂੰ ਨੂੰ ਵਿਦੇਸ਼ ਭੱਜਣ ਤੋਂ ਪਹਿਲਾਂ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਦੀਪਕ ਟੀਨੂੰ ਤੋਂ ਹੋਰ ਵੀ ਵੱਡੇ ਖੁਲਾਸੇ ਕਰਵਾ ਰਹੀ ਹੈ।