ਮੂਸੇਵਾਲਾ ਕਤਲਕਾਂਡ ‘ਚ ਸ਼ਾਮਲ ਗੈਂਗਸਟਰ ਮਨਦੀਪ ਤੂਫਾਨ ਤੇ ਮੋਹਣਾ ਦਾ ਜੇਲ ਅੰਦਰ ਗੈਂਗਵਾਰ ‘ਚ ਕਤਲ

0
973

ਤਰਨਤਾਰਨ | ਇਥੋਂ ਦੀ ਸੈਂਟਰਲ ਜੇਲ੍ਹ ਵਿਚ ਗੈਂਗਸਟਰਾਂ ਵਿਚਕਾਰ ਗੈਂਗਵਾਰ ਹੋਈ। ਦੱਸਿਆ ਜਾ ਰਿਹਾ ਹੈ ਕਿ ਇਹ ਗੈਂਗਵਾਰ ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿਚਕਾਰ ਹੋਈ, ਜਿਸ ਵਿਚ ਮੂਸੇਵਾਲਾ ਕਤਲਕਾਂਡ ਵਿਚ ਸ਼ਾਮਲ ਗੈਂਗਸਟਰ ਮਨਦੀਪ ਤੂਫ਼ਾਨ ਅਤੇ ਮਨਮੋਹਨ ਮੋਹਣਾ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੈਂਗਸਟਰ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ।

ਮਨਦੀਪ ਤੂਫਾਨ ਅਤੇ ਮਨਮੋਹਨ ਲਾਰੈਂਸ ਬਿਸ਼ਨੋਈ ਦੇ ਖਾਸ ਸਨ ਅਤੇ ਇਹ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੀ ਸ਼ਾਮਲ ਸਨ। ਇਸ ਦੀ ਜਾਣਕਾਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਵਲੋਂ ਦਿੱਤੀ ਗਈ।