ਲੁਧਿਆਣਾ ‘ਚ ਨਾਕੇ ‘ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ‘ਤੇ ਗੈਂਗਸਟਰ ਨੇ ਚਲਾਈਆਂ ਗੋਲੀਆਂ, ਜਵਾਬੀ ਕਾਰਵਾਈ ‘ਚ ਗੈਂਗਸਟਰ ਜ਼ਖਮੀ

0
264

ਲੁਧਿਆਣਾ, 2 ਦਸੰਬਰ | ਇਥੇ ਰਾਤ 11:45 ਵਜੇ ਦੇ ਕਰੀਬ ਇੱਕ ਅਗਵਾਕਾਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ। ਅਗਵਾਕਾਰ ਦੇ ਪੱਟ ਵਿਚ ਗੋਲੀ ਲੱਗੀ ਸੀ। ਅਪਰਾਧੀ ਧਨਾਨਸੂ ਸਾਈਕਲ ਵੈਲੀ ਤੋਂ ਬਾਈਕ ‘ਤੇ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸ਼ਾਹਕੋਟ ਵਿਚ ਇੱਕ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਉਹ ਫਰਾਰ ਹੈ।

ਜਦੋਂ ਪੁਲਿਸ ਨੇ ਸੜਕ ’ਤੇ ਨਾਕਾਬੰਦੀ ਕਰ ਕੇ ਅਪਰਾਧੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਚੰਗੀ ਗੱਲ ਇਹ ਹੈ ਕਿ ਗੋਲੀ ਕਿਸੇ ਪੁਲਿਸ ਵਾਲੇ ਨੂੰ ਨਹੀਂ ਲੱਗੀ। ਪੁਲਿਸ ਮੁਲਾਜ਼ਮਾਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਬਦਮਾਸ਼ ਦੇ ਪੱਟ ‘ਚ ਗੋਲਈ ਲੱਗੀ । ਬਦਮਾਸ਼ ਬਾਈਕ ਸਮੇਤ ਜ਼ਮੀਨ ‘ਤੇ ਡਿੱਗ ਗਿਆ। ਪੁਲਿਸ ਨੇ ਉਸ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ। ਬਦਮਾਸ਼ ਦੀ ਪਛਾਣ ਗੁਲਾਬ ਸਿੰਘ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ 4 ਤੋਂ 5 ਕੇਸ ਦਰਜ ਹਨ।

ਏਡੀਸੀਪੀ ਅਮਨਦੀਪ ਸਿੰਘ ਬਰਾੜ ਅਤੇ ਸੀਆਈਏ-1 ਦੇ ਇੰਸਪੈਕਟਰ ਰਾਜੇਸ਼ ਤੁਰੰਤ ਮੌਕੇ ’ਤੇ ਪੁੱਜੇ। ਉਨ੍ਹਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਮੁਲਾਜ਼ਮ ਨੂੰ ਹਸਪਤਾਲ ਪਹੁੰਚਾਇਆ।

ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਅਮਨਦੀਪ ਬਰਾੜ ਨੇ ਦੱਸਿਆ ਕਿ ਮਹਾਨਗਰ ਪੁਲਿਸ ਨੇ ਇੱਕ ਵਾਰ ਫਿਰ ਗੈਂਗਸਟਰਾਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀਤੀ ਰਾਤ ਪੁਲਿਸ ਨੇ ਚੰਡੀਗੜ੍ਹ ਰੋਡ ’ਤੇ ਧਨਾਨਸੂ ਇਲਾਕੇ ਵਿਚ ਬਾਈਕ ’ਤੇ ਜਾ ਰਹੇ ਇੱਕ ਗੈਂਗਸਟਰ ਨੂੰ ਫੜਨ ਦੀ ਕੋਸ਼ਿਸ਼ ਕੀਤੀ।

ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਕਤ ਗੈਂਗਸਟਰ ਨੇ ਪੁਲੀਸ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਪਹਿਲਾਂ ਹਵਾ ਵਿਚ ਗੋਲੀ ਚਲਾਈ ਪਰ ਜਦੋਂ ਬਦਮਾਸ਼ ਨੇ ਲਗਾਤਾਰ ਗੋਲੀਬਾਰੀ ਸ਼ੁਰੂ ਕਰ ਦਿੱਤੀ ਤਾਂ ਪੁਲਿਸ ਨੇ ਉਸ ਦੇ ਪੱਟ ਵਿਚ ਗੋਲੀ ਮਾਰ ਦਿੱਤੀ।

ਮੁਲਜ਼ਮ ਜ਼ਖਮੀ ਹੋ ਕੇ ਹੇਠਾਂ ਡਿੱਗ ਗਿਆ। ਪੁਲਿਸ ਨੇ ਜ਼ਖਮੀ ਗੈਂਗਸਟਰ ਗੁਲਾਬ ਨੂੰ ਮੌਕੇ ‘ਤੇ ਹੀ  ਤੁਰੰਤ ਹਸਪਤਾਲ ਪਹੁੰਚਾਇਆ। ਗੈਂਗਸਟਰ ਗੁਲਾਬ ਨੇ ਕੁਝ ਦਿਨ ਪਹਿਲਾਂ ਸ਼ਾਹਕੋਟ ਇਲਾਕੇ ਤੋਂ ਇੱਕ ਨੌਜਵਾਨ ਨੂੰ ਅਗਵਾ ਕੀਤਾ ਸੀ, ਜਿਸ ਤੋਂ ਬਾਅਦ ਉਹ ਲੋੜੀਂਦਾ ਸੀ।

ਮੁਲਜ਼ਮ ਲੁਧਿਆਣਾ ਵਿਚ ਕਈ ਕੇਸਾਂ ਵਿਚ ਭਗੌੜਾ ਵੀ ਐਲਾਨਿਆ ਹੋਇਆ ਹੈ। ਪੁਲਿਸ ਵੱਲੋਂ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਅਪਰਾਧੀ ਦਾ ਇਲਾਜ ਕਰਵਾਉਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਉਸ ਦੇ ਹੋਰ ਸਾਥੀਆਂ ਦੇ ਰਿਕਾਰਡ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)