ਕ੍ਰਿਕੇਟ: ਟੀਮ ਇੰਡੀਆ ਆਸਟ੍ਰੇਲੀਆ ਦੌਰੇ ‘ਤੇ ਖੇਡੇਗੀ ਡੇ-ਨਾਈਟ ਟੈਸਟ ਮੈਚ, ਛੇਤੀ ਹੀ ਹੋਵੇਗੀ ਘੋਸ਼ਣਾ

0
391

ਨਵੀਂ ਦਿੱਲੀ. ਭਾਰਤ ਇਸ ਸਾਲ ਆਸਟ੍ਰੇਲੀਆ ਦੌਰੇ ਦੌਰਾਨ ਡੇ-ਨਾਈਟ ਟੈਸਟ ਮੈਚ ਖੇਡੇਗਾ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕੁਝ ਸਮਾਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਆਸਟ੍ਰੇਲੀਆ ਦੌਰੇ ਦੌਰਾਨ ਡੇ-ਨਾਈਟ ਟੈਸਟ ਖੇਡਣ ਲਈ ਤਿਆਰ ਹੈ। ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਬਿਆਨ ਦਿੱਤਾ ਹੈ ਕਿ ਭਾਰਤੀ ਟੀਮ ਆਸਟ੍ਰੇਲੀਆ ਵਿੱਚ ਡੇ-ਨਾਈਟ ਟੈਸਟ ਮੈਚ ਖੇਡੇਗੀ। ਇਸਦੀ ਰਸਮੀ ਤੌਰ ‘ਤੇ ਜਲਦੀ ਹੀ ਘੋਸ਼ਣਾ ਕਰ ਦਿੱਤੀ ਜਾਵੇਗੀ।

ਗਾਂਗੁਲੀ ਨੇ ਇਹ ਵੀ ਕਿਹਾ ਕਿ ਇੰਗਲੈਂਡ ਦੇ ਖਿਲਾਫ ਅਗਲੀ ਘਰੇਲੂ ਲੜੀ ਦਾ ਦੂਜਾ ਟੈਸਟ ਵੀ ਡੇ-ਨਾਈਟ ਮੈਚ ਹੋਵੇਗਾ। ਉਹਨਾਂ ਨੇ ਕਿਹਾ ਕਿ ਬੋਰਡ ਭਵਿੱਖ ਵਿੱਚ ਹਰੇਕ ਲੜੀ ਵਿੱਚ ਇੱਕ ਦਿਨ-ਰਾਤ ਦਾ ਟੈਸਟ ਮੈਚ ਕਰਵਾਉਣ ਦੀ ਕੋਸ਼ਿਸ਼ ਕਰੇਗਾ। ਭਾਰਤ ਨੇ ਆਪਣਾ ਪਹਿਲਾ ਡੇ-ਨਾਈਟ ਟੈਸਟ ਮੈਚ ਪਿਛਲੇ ਸਾਲ ਨਵੰਬਰ ਵਿੱਚ ਈਡਨ ਗਾਰਡਨ ਵਿੱਚ ਬੰਗਲਾਦੇਸ਼ ਦੀ ਟੀਮ ਦੇ ਖਿਲਾਫ ਖੇਡਿਆ ਸੀ ਅਤੇ ਇਸ ਮੈਚ ਵਿੱਚ ਇੱਕ ਆਸਾਨ ਜਿੱਤ ਦਰਜ ਕੀਤੀ ਸੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।