ਗਾਰਗੀ ਕਾਲਜ ‘ਚ ਵਿਦਿਆਰਥਣਾਂ ਨਾਲ ਛੇੜਖਾਨੀ ਦਾ ਕੇਸ ਸੰਸਦ ਵਿੱਚ ਪਹੁੰਚਿਆ, ਵਿਦਿਆਰਥਣਾ ਦਾ ‘ਹੱਲਾ ਬੋਲ’ ਪ੍ਰੋਟੇਸਟ

0
671

ਆਪ ਆਗੂ ਸੰਜੇ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਿਸ ਨੂੰ ਟਵੀਟ ਕਰਕੇ ਕਟਹਿਰੇ ‘ਚ ਖੜਾ ਕੀਤਾ

ਨਵੀਂ ਦਿੱਲੀ. ਦੇਸ਼ ਦੀ ਰਾਜਧਾਨੀ ਦਿੱਲੀ ਦੇ ਗਾਰਗੀ ਕਾਲਜ ਵਿੱਚ ਵਿਦਿਆਰਥਣਾਂ ਨਾਲ ਛੇੜਛਾੜ ਦੀ ਘਟਨਾ ਨੂੰ ਲੈ ਕੇ ਰਾਜਨੀਤੀ ਗਰਮ ਹੋ ਗਈ ਹੈ। ਵਿਦਿਆਰਥੀਣਾਂ ਨੇ ਸੋਮਵਾਰ ਨੂੰ ਇਸ ਘਟਨਾ ਦੇ ਵਿਰੋਧ ਵਿੱਚ ਹੱਲਾ ਬੋਲ ਪ੍ਰੋਟੇਸਟ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਇੱਥੇ ਮੁੱਖ ਗੇਟ ‘ਤੇ ਪ੍ਰਦਰਸ਼ਨ ਹੋਵੇਗਾ। ਇਸ ਸੰਬੰਧ ਵਿੱਚ ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਪ੍ਰੋਮਿਲਾ ਨੇ ਕਿਸੇ ਲਿਖਤੀ ਸ਼ਿਕਾਇਤ ਮਿਲਣ ਤੋਂ ਇਨਕਾਰ ਕੀਤਾ ਹੈ। ਇਸਦੇ ਨਾਲ ਹੀ ਦੱਖਣੀ ਦਿੱਲੀ ਦੇ ਡੀਸੀਪੀ ਅਤੁਲ ਠਾਕੁਰ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਪੁਲਿਸ ਨੂੰ ਹੁਣ ਤੱਕ ਕੋਈ ਸ਼ਿਕਾਇਤ ਨਹੀਂ ਮਿਲੀ ਹੈ।

‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਘਟਨਾ ਨੂੰ ਰਾਜ ਸਭਾ ਵਿੱਚ ਜ਼ੀਰੋ ਆਵਰ ਦੌਰਾਨ ਉਠਾਉਣ ਲਈ ਨੋਟਿਸ ਦਿੱਤਾ ਹੈ। ਸੰਜੇ ਸਿੰਘ ਇਸ ਮਾਮਲੇ ਨੂੰ ਰਾਜ ਸਭਾ ਵਿੱਚ ਜ਼ੀਰੋ ਆਵਰ ਵਿੱਚ ਉਠਾ ਸਕਦੇ ਹਨ। ਉਹਨਾਂ ਨੇ ਇਸ ਮਾਮਲੇ ਉੱਤੇ ਟਵੀਟ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਪੁਲਿਸ ਨੂੰ ਕਟਹਿਰੇ ਵਿੱਚ ਖੜੇ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਰਾਜ ਸਭਾ ਦੇ ਸੱਕਤਰ ਜਨਰਲ ਨੂੰ ਇੱਕ ਪੱਤਰ ਲਿਖਿਆ ਹੈ। ਜਿਸ ਵਿੱਚ ਉਹਨਾਂ ਨੇ ਜ਼ੀਰੋ ਆਵਰ ਵਿੱਚ ਇਹ ਮਾਮਲਾ ਉਠਾਉਣ ਦੀ ਮੰਗ ਕੀਤੀ ਹੈ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।