ਗੜ੍ਹਸ਼ੰਕਰ : ਨੌਸਰਬਾਜ਼ ਔਰਤਾਂ ਦਿਨ-ਦਿਹਾੜੇ ਬਜ਼ੁਰਗ ਔਰਤ ਦਾ ਪੈਸਿਆਂ ਨਾਲ ਭਰਿਆ ਪਰਸ ਖੋਹ ਕੇ ਫਰਾਰ

0
1188

ਗੜ੍ਹਸ਼ੰਕਰ/ਹੁਸ਼ਿਆਰਪੁਰ (ਅਮਰੀਕ ਕੁਮਾਰ) | ਦਿਨੋ-ਦਿਨ ਵੱਧ ਰਹੀਆਂ ਲੁੱਟਖੋਹ ਦੀਆਂ ਘਟਨਾਵਾਂ ਨੇ ਲੋਕਾਂ ਤੇ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਗੜ੍ਹਸ਼ੰਕਰ ਤੋਂ ਸਾਹਮਣੇ ਆਇਆ ਹੈ, ਜਿਥੇ ਨੰਗਲ ਚੌਕ ਵਿੱਚ ਕਿਤਾਬਾਂ ਦੀ ਇਕ ਦੁਕਾਨ ਤੋਂ 2 ਨੌਸਰਬਾਜ਼ ਔਰਤਾਂ ਦਿਨ-ਦਿਹਾੜੇ ਇਕ ਬਜ਼ੁਰਗ ਔਰਤ ਦਾ ਪੈਸਿਆਂ ਨਾਲ ਭਰਿਆ ਪਰਸ ਖੋਹ ਕੇ ਫਰਾਰ ਹੋ ਗਈਆਂ। ਘਟਨਾ ਦੁਕਾਨ ‘ਚ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ।

ਜਾਣਕਾਰੀ ਦਿੰਦਿਆਂ ਪੀੜਤ ਔਰਤ ਵਿਧਵਾ ਰਜਨੀਸ਼ ਕੁਮਾਰੀ ਵਾਸੀ ਪਿੰਡ ਗੜ੍ਹੀਮੱਟੋਂ ਨੇ ਦੱਸਿਆ ਕਿ ਉਹ ਪੰਜਾਬ ਨੈਸ਼ਨਲ ਬੈਂਕ ‘ਚੋਂ 22 ਹਜ਼ਾਰ ਰੁਪਏ ਕਢਵਾ ਕੇ ਵਾਪਸ ਆਪਣੇ ਘਰ ਆ ਰਹੀ ਸੀ, ਜਦੋਂ ਨੰਗਲ ਚੌਕ ‘ਚ ਕਿਤਾਬਾਂ ਦੀ ਇਕ ਦੁਕਾਨ ‘ਤੇ ਕੁਝ ਸਮਾਨ ਲੈਣ ਲਈ ਰੁਕੀ ਤਾਂ 2 ਔਰਤਾਂ ਜੋ ਪਹਿਲਾਂ ਤੋਂ ਹੀ ਉਸ ਦਾ ਪਿੱਛਾ ਕਰ ਰਹੀਆਂ ਸਨ, ਉਸ ਦੇ ਕੋਲ ਆ ਕੇ ਖੜ੍ਹ ਗਈਆਂ ਤੇ ਉਸ ਨੂੰ ਗੱਲਾਂ ਵਿੱਚ ਉਲਝਾ ਕੇ ਉਸ ਦੇ ਬੈਗ ‘ਚੋਂ ਪਰਸ ਕੱਢ ਕੇ ਫਰਾਰ ਹੋ ਗਈਆਂ।

ਰਜਨੀਸ਼ ਕੁਮਾਰੀ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ 22 ਹਜ਼ਾਰ ਰੁਪਏ ਤੇ ਬੈਂਕ ਦੀਆਂ ਕਾਪੀਆਂ ਸਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ