ਨਾਭਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਨਾਭਾ ਦੇ ਕਰਤਾਰਪੁਰ ਮੁਹੱਲੇ ਦੇ ਇਕ ਘਰ ਵਿਚ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਰਸੋਈ ਵਿਚ ਰੱਖੇ ਸਿਲੰਡਰ ਦੀ ਲੀਕੇਜ ਹੋਣ ਕਾਰਨ ਧਮਾਕਾ ਹੋ ਗਿਆ।
ਹਾਦਸੇ ‘ਚ ਰਸੋਈ ‘ਚ ਖੜ੍ਹੇ 4 ਮੈਂਬਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚ 2 ਔਰਤਾਂ ਤੇ 2 ਬੱਚੇ ਸ਼ਾਮਲ ਹਨ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)