ਦਿੱਲੀ ਚੋਣਾਂ ਤੋਂ ਬਾਅਦ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀ ਕੀਮਤ ਵਿੱਚ 150 ਰੁਪਏ ਦਾ ਵਾਧਾ

0
640

ਨਵੀਂ ਦਿੱਲੀ. ਆਮ ਆਦਮੀ ਜੋ ਪਹਿਲੇ ਹੀ ਦੇਸ਼ ਵਿੱਚ ਮਹਿੰਗਾਈ ਦੀ ਮਾਰ ਝੇਲ ਰਿਹਾ ਹੈ। ਦਿੱਲੀ ਚੋਣਾਂ ਤੋਂ ਬਾਅਦ ਉਸਨੂੰ ਮਹਿੰਗਾਈ ਦਾ ਇਕ ਹੋਰ ਵੱਡਾ ਝਟਕਾ ਲੱਗਾ ਹੈ। ਇੰਡੇਨ ਗੈਸ ਦੇ ਬਿਨਾ ਸਬਸਿਡੀ ਵਾਲੇ ਸਿਲੰਡਰ 150 ਰੁਪਏ ਤੱਕ ਮਹਿੰਗੇ ਕਰ ਦਿੱਤੇ ਗਏ ਹਨ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 14 ਕਿਲੋ ਵਾਲੇ ਗੈਸ ਸਿਲੰਡਰ ਦੀ ਕੀਮਤ ਵਿੱਚ ਕਰੀਬ 144 ਰੁਪਏ ਤੱਕ ਦਾ ਵਾਧਾ ਹੋਇਆ ਹੈ। ਹੁਣ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰ ਦੀ ਕੀਮਤ ਦਿੱਲੀ ਵਿੱਚ 858.50 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਕੋਲਕਾਤਾ ਵਿੱਚ ਗ੍ਰਾਹਕਾਂ ਨੂੰ 149 ਰੁਪਏ ਅਤੇ ਮੁੰਬਈ ਵਿਚ ਵੀ 145 ਰੁਪਏ ਵੱਧ ਕੀਮਤ ਅਦਾ ਕਰਨੀ ਪਵੇਗੀ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।