ਪੰਜਾਬ ‘ਚ ਹੁਣ ਸਰਕਾਰੀ ਡਿਪੂਆਂ ‘ਤੇ ਵੀ ਮਿਲਣਗੇ ਗੈਸ ਸਿਲੰਡਰ, ਜਾਣੋ ਕਿਵੇਂ

0
914

ਪਟਿਆਲਾ | ਪੰਜਾਬ ਦੇ ਲੋਕਾਂ ਨੂੰ ਹੁਣ ਘਰੇਲੂ ਗੈਸ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਕੋਲ ਜਾਣ ਦੀ ਲੋੜ ਨਹੀਂ ਪਏਗੀ। ਲੋਕਾਂ ਨੂੰ ਹੁਣ ਆਪਣੇ ਪਿੰਡ ਤੇ ਆਪਣੀ ਕਾਲੋਨੀ ਦੇ ਸਰਕਾਰੀ ਰਾਸ਼ਨ ਡਿਪੂਆਂ ‘ਤੇ ਵੀ ਗੈਸ ਸਿਲੰਡਰ ਮੁਹੱਈਆ ਹੋਣਗੇ।

ਇਸ ਸਬੰਧੀ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਫੂਡ ਸਪਲਾਈ ਵਿਭਾਗ ਤੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਡਿਪੂ ਹੋਲਡਰਾਂ ਨਾਲ ਮੀਟਿੰਗ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ‘ਚ ਗੈਸ ਏਜੰਸੀਆਂ ਦੇ ਮਾਲਕ ਵੀ ਹਾਜ਼ਰ ਸਨ।

ਡਿਪੂ ਹੋਲਡਰ ਯੂਨੀਅਨ ਪੰਜਾਬ ਦੇ ਚੇਅਰਮੈਨ ਸੇਠ ਸ਼ਾਮ ਲਾਲ ਪੰਜੌਲਾ ਤੇ ਜ਼ਿਲ੍ਹਾ ਪ੍ਰਧਾਨ ਤਰਸੇਮ ਚੰਦ ਸ਼ਰਮਾ ਨੇ ਕਿਹਾ ਕਿ ਡਿਪੂ ਹੋਲਡਰ ਸਰਕਾਰ ਵੱਲੋਂ ਦਿੱਤੀ ਗਈ ਇਹ ਜ਼ਿੰਮੇਵਾਰੀ ਨਿਭਾਉਣ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਸਿਲੰਡਰ ਡਿਪੂ ਹੋਲਡਰ ਰੱਖਣ ਲਈ ਤਿਆਰ ਹਨ। ਇਸ ਸਬੰਧੀ ਡਿਪੂ ਹੋਲਡਰ ਆਪੋ-ਆਪਣੇ ਇਲਾਕਿਆਂ ਦੀਆਂ ਗੈਸ ਏਜੰਸੀਆਂ ਨਾਲ ਸੰਪਰਕ ਬਣਾਉਣਗੇ ਤੇ ਉਨ੍ਹਾਂ ਦੇ ਤਾਲਮੇਲ ਨਾਲ ਹੀ ਇਹ ਸਿਲੰਡਰ ਵੇਚੇ ਜਾਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ