ਚੰਡੀਗੜ੍ਹ, 22 ਨਵੰਬਰ | ਸੈਕਟਰ 40 ਵਿਚ ਇਕ ਪ੍ਰਾਈਵੇਟ ਸਕੂਲ ਦੇ ਨਾਲ ਲੱਗਦੀ ਜ਼ਮੀਨ ਵਿਚ ਅਚਾਨਕ ਗੈਸ ਪਾਈਪ ਲਾਈਨ ਲੀਕ ਹੋ ਗਈ। ਇਸ ਤੋਂ ਬਾਅਦ ਸਕੂਲ ਵਿਚ ਛੁੱਟੀ ਕਰ ਦਿੱਤੀ ਗਈ। ਸਕੂਲ ਨੂੰ ਤੁਰੰਤ ਖਾਲੀ ਕਰਵਾਇਆ ਗਿਆ। ਹਾਲਾਂਕਿ ਪੁਲਿਸ ਟੀਮ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪਾਈਪ ਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਸਕੂਲ ਅੰਦਰ ਮੌਜੂਦ ਸਟਾਫ਼ ਨੇ ਦੱਸਿਆ ਕਿ ਬਾਹਰ ਕੁਝ ਕੰਮ ਚੱਲ ਰਿਹਾ ਸੀ, ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰੀ। ਜਦੋਂ ਸਕੂਲ ਮੈਨੇਜਮੈਂਟ ਨੂੰ ਇਸ ਦਾ ਪਤਾ ਲੱਗਾ ਤਾਂ ਬੱਚਿਆਂ ਨੂੰ ਜਲਦ ਬਾਹਰ ਕੱਢਿਆ ਗਿਆ। ਪਾਈਪ ਲਾਈਨ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।