SGPC ਦਾ ਜਨਰਲ ਇਜਲਾਸ : ਧਾਮੀ ਬੋਲੇ- ਸ਼੍ਰੋਮਣੀ ਕਮੇਟੀ ਦੇ 2/3 ਮੈਂਬਰਾਂ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਕੋਈ ਵੀ ਐਕਟ ‘ਚ ਸੋਧ ਨਹੀਂ ਕਰ ਸਕਦਾ

0
116

ਅੰਮ੍ਰਿਤਸਰ| ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਵੱਡਾ ਫੈਸਲਾ ਲੈ ਸਕਦੀ ਹੈ।

ਇਸ ਇਜਲਾਸ ਵਿਚ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੋਲਦਿਆਂ ਕਿਹਾ ਕਿ SGPC ਦੇ ਐਕਟ ਵਿਚ ਦਖਲਅੰਦਾਜ਼ੀ ਦਾ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਨਾ ਸੈਂਟਰ ਤੇ ਨਾ ਸੂਬਾ ਸਰਕਾਰ ਇਸ ਮਾਮਲੇ ਵਿਚ ਕੋਈ ਦਖਲਅੰਦਾਜ਼ੀ ਕਰ ਸਕਦੀਆਂ ਹਨ।

ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੀ 2/3 ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਐਕਟ ਵਿਚ ਸੋਧ ਨਹੀਂ ਕਰ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ 2/3 ਮੈਂਬਰ ਲਿਖਤੀ ਮਤਾ ਪਾ ਕੇ ਦੇਣਗੇ ਤਾਂ ਹੀ ਇਸ ਐਕਟ ਵਿਚ ਕੋਈ ਸੋਧ ਕਰ ਸਕਦਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ