&NewLine;<p class&equals;"wp-block-paragraph"><strong>ਅੰਮ੍ਰਿਤਸਰ&vert;<&sol;strong> ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਚੱਲ ਰਿਹਾ ਹੈ। ਜਿਸ ਵਿਚ ਸ਼੍ਰੋ੍ਮਣੀ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਹਨ। ਇਹ ਇਜਲਾਸ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਦੇ ਖਿਲਾਫ ਰੱਖਿਆ ਗਿਆ ਹੈ। ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। SGPC ਨੇ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਗੁਰਦੁਆਰਾ ਐਕਟ ਵਿਚ ਕੀਤੀ ਸੋਧ ਨੂੰ ਸਿਰੇ ਤੋਂ ਰੱਦ ਕਰ ਦਿੱਤਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ SGPC ਦੇ ਜਨਰਲ ਇਜਲਾਸ ਵਿਚ ਬੋਲਦਿਆਂ ਕਿਹਾ &&num;8220&semi;ਅੱਜ ਮਿਤੀ 26 ਜੂਨ 2023 ਨੂੰ ਅਸੀਂ ਪੰਜਾਬ ਸਰਕਾਰ ਵਲੋਂ 20 ਜੂਨ 2023 ਨੂੰ ਪਾਸ ਕੀਤੇ ਗੁਰਦੁਆਰਾ ਸੋਧ ਐਕਟ ਨੂੰ ਮੁਕੰਮਲ ਤੌਰ ਉਤੇ ਰੱਦ ਕਰਦੇ ਹਾਂ।&&num;8221&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਕਿਹਾ ਕਿ SGPC ਐਕਟ ਵਿਚ ਦਖਲਅੰਦਾਜ਼ੀ ਦਾ ਕਿਸੇ ਕੋਲ ਕੋਈ ਅਧਿਕਾਰ ਨਹੀਂ ਹੈ। ਨਾ ਸੈਂਟਰ ਤੇ ਨਾ ਸੂਬਾ ਸਰਕਾਰ ਇਸ ਮਾਮਲੇ ਵਿਚ ਕੋਈ ਦਖਲਅੰਦਾਜ਼ੀ ਕਰ ਸਕਦੀਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸ਼੍ਰੋਮਣੀ ਕਮੇਟੀ ਦੇ ਐਕਟ ਵਿਚ ਕਿਸੇ ਤਰ੍ਹਾਂ ਦੀ ਵੀ ਸੋਧ SGPC ਦੇ 2&sol;3 ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਨਹੀਂ ਹੋ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ 2&sol;3 ਮੈਂਬਰ ਲਿਖਤੀ ਮਤਾ ਪਾ ਕੇ ਦੇਣਗੇ ਤਾਂ ਹੀ ਇਸ ਐਕਟ ਵਿਚ ਕੋਈ ਸੋਧ ਹੋ ਸਕਦੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਧਾਮੀ ਨੇ ਯਾਦ ਕਰਵਾਉਂਦਿਆਂ ਕਿਹਾ ਕਿ 1959 ਵਿਚ ਮਾਸਟਰ ਤਾਰਾ ਸਿੰਘ ਤੇ ਤੱਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵਿਚਾਲੇ ਇਕ ਸਮਝੌਤਾ ਹੋਇਆ ਸੀ। ਜਿਸ ਅਨੁਸਾਰ ਗੁਰਦੁਆਰਾ ਐਕਟ ਵਿਚ ਕਿਸੇ ਵੀ ਤਰ੍ਹਾਂ ਦੀ ਸੋਧ ਸਿਰਫ ਤੇ ਸਿਰਫ ਸ਼੍ਰੋਮਣੀ ਕਮੇਟੀ ਹੀ ਕਰ ਸਕਦੀ ਹੈ। ਇਸ ਵਿਚ ਸੈਂਟਰ ਤੇ ਸੂਬਾ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਵਿਚ ਪਾਸ ਕੀਤੇ ਇਸ ਬਿੱਲ਼ ਨੂੰ ਵਾਪਸ ਲੈਣ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>Note<&sol;strong> &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;