ਚੰਡੀਗੜ੍ਹ, 26 ਅਕਤੂਬਰ | ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਅੱਜ (ਸ਼ਨੀਵਾਰ) ਸੂਬੇ ਦੇ 4 ਹਾਈਵੇ ਬੰਦ ਕਰ ਦਿੱਤੇ ਹਨ। ਕਿਸਾਨ 1 ਵਜੇ ਤੋਂ ਸੜਕਾਂ ‘ਤੇ ਬੈਠ ਗਏ। ਇਹ ਧਰਨਾ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।
ਕਿਸਾਨ ਮਜ਼ਦੂਰ ਮੋਰਚਾ ਅਤੇ ਕਿਸਾਨ ਸੰਯੁਕਤ ਮੋਰਚਾ ਗੈਰ (ਸਿਆਸੀ) ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕੀਤੇ ਗਏ ਹਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)