ਅੰਮ੍ਰਿਤਸਰ| ਵਿਰਸਾ ਸਿੰਘ ਵਲਟੋਹਾ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਬਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਲਟੋਹਾ ਵਿੱਚ ਹਿੰਮਤ ਅਤੇ ਦਲੇਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਲਟੋਹਾ ਸਾਬ੍ਹ ਜ਼ਿਆਦਾ ਹਿੰਮਤ ਵਾਲੇ ਹਨ ਤਾਂ ਉਹ ਬਣ ਜਾਣ ਜਥੇਦਾਰ।

ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਦੇ ਜਥੇਦਾਰ ਦਾ ਅਹੁਦਾ ਛੱਡਣ ਉਤੇ ਬੋਲ ਰਹੇ ਸਨ। ਸਾਬਕਾ ਜਥੇਦਾਰ ਨੇ ਕਿਹਾ ਕਿ ਮੈਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਜਦੋਂ ਮੇਰੇ ਉਤੇ ਸਿਆਸੀ ਦਬਾਅ ਵਧਿਆ ਤਾਂ ਮੈਂ ਅਹੁਦਾ ਛੱਡ ਦੇਵਾਂਗਾ। ਮੈਨੂੰ ਲੱਗ ਰਿਹਾ ਸੀ ਕਿ ਮੇਰੇ ਉਤੇ ਸਿਆਸੀ ਦਬਾਅ ਵਧ ਰਿਹਾ ਹੈ। ਇਸ ਕਰਕੇ ਮੈਂ ਇਹ ਅਹੁਦਾ ਛੱਡ ਦਿੱਤਾ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ n ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)