ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਐੱਸਐੱਸਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਗਿੱਦੜਬਾਹਾ ਪੁਲਿਸ ਦੇ ਇੰਚਾਰਜ ਇੰਸਪੈਕਟਰ ਹਰਜੀਤ ਸਿੰਘ ਨੇ ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿੱਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰਦਿਆਂ ਅੱਡਾ ਚਲਾਉਣ ਵਾਲੀ ਮੁਖੀ ਦੇ ਮੁੰਡੇ ਅਤੇ 3 ਔਰਤਾਂ ਸਮੇਤ 6 ਲੋਕਾਂ ਨੂੰ ਕਾਬੂ ਕੀਤਾ ਹੈ, ਜਦਕਿ ਅੱਡਾ ਚਲਾਉਣ ਵਾਲੀ ਔਰਤ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਈ।
ਇਸ ਮਾਮਲੇ ਵਿੱਚ 7 ਲੋਕਾਂ ਨੂੰ ਨਾਮਜ਼ਦ ਕਰਦਿਆਂ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦਰਜ ਮਾਮਲੇ ਅਨੁਸਾਰ ਵਾਰਡ ਨੰਬਰ 2 ਗੁਰੂ ਤੇਗ ਬਹਾਦਰ ਨਗਰ ਗਿੱਦੜਬਾਹਾ ਵਿੱਚ ਰਹਿਣ ਵਾਲੀ ਮਨਜੀਤ ਕੌਰ ਤੇ ਉਸ ਦਾ ਬੇਟਾ ਬਲਦੇਵ ਸਿੰਘ ਸ਼ਹਿਰ ਤੇ ਆਸ-ਪਾਸ ਤੋਂ ਔਰਤਾਂ ਅਤੇ ਬੰਦਿਆਂ ਨੂੰ ਆਪਣੇ ਘਰ ਬੁਲਾ ਕੇ ਦੇਹ ਵਪਾਰ ਦਾ ਧੰਦਾ ਕਰਦੇ ਸਨ ਅਤੇ ਇਨ੍ਹਾਂ ਤੋਂ ਮੋਟੀ ਰਕਮ ਵਸੂਲਦੇ ਸਨ।
ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕਰਦਿਆਂ ਅੱਡੇ ਦੀ ਮੁਖੀ ਔਰਤ ਦੇ ਮੁੰਡੇ ਅਤੇ 3 ਔਰਤਾਂ ਸਮੇਤ 6 ਲੋਕਾਂ ਨੂੰ ਕਾਬੂ ਕਰ ਲਿਆ, ਜਦਕਿ ਅੱਡਾ ਚਲਾਉਣ ਵਾਲੀ ਮਨਜੀਤ ਕੌਰ ਪਤਨੀ ਤਰਸੇਮ ਸਿੰਘ ਭੱਜਣ ਵਿਚ ਸਫਲ ਰਹੀ।
(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)