ਚੰਡੀਗੜ੍ਹ, 17 ਨਵੰਬਰ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਭਾਰਤ ਸਰਕਾਰ ਨੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਬਣਾਏ ਗਏ ਕਰਤਾਰਪੁਰ ਸਾਹਿਬ ਕਾਰੀਡੋਰ ‘ਤੇ ਸਿਰਫ 50 ਰੁਪਏ ਦੀ ਟਿਕਟ ਲੈ ਕੇ ਜਾਣ ਦੀ ਸਹੂਲਤ ਦਿੱਤੀ ਹੈ।

ਲੈਂਡ ਪੋਰਟ ਅਥਾਰਟੀ ਦੇ ਡਾਇਰੈਕਟਰ ਟਿੱਕਾ ਰਾਮ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਟਰਮੀਨਲ ਨੂੰ ਸਾਰੇ ਤੀਰਥ ਯਾਤਰੀਆਂ ਲਈ ਸਿਰਫ 50 ਰੁਪਏ ਦੇ ਮਾਮੂਲੀ ਟਿਕਟ ‘ਤੇ ਦਰਸ਼ਨ ਲਈ ਖੋਲ੍ਹ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸ਼ਰਧਾਲੂ ਸਿਰਫ 50 ਰੁਪਏ ਦਾ ਟਿਕਟ ਫੀਸ ਦੇ ਕੇ ਇਸ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਟਰਮੀਨਲ ਲਈ ਪਾਸਪੋਰਟ ਤੇ ਵੀਜ਼ੇ ਦੀ ਜ਼ਰੂਰਤ ਹੁੰਦੀ ਸੀ, ਜਿਸ ਨੂੰ ਹੁਣ ਖਤਮ ਕਰ ਦਿੱਤਾ ਹੈ।