ਯੂਪੀ ‘ਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਲੜਕੀ ਦਾ ਪੁਲਿਸ ਨੇ ਕੀਤਾ ਜਬਰੀ ਸਸਕਾਰ

0
3575

ਯੂਪੀ . 19 ਸਾਲ ਦੀ ਇੱਕ ਦਲਿਤ ਲੜਕੀ, ਜੋ ਕਿ ਹਾਥਰਸ ਵਿੱਚ ਸਮੂਹਿਕ ਬਲਾਤਕਾਰ ਦੀ ਸ਼ਿਕਾਰ ਹੋਈ ਸੀ, ਦੀ ਮੰਗਲਵਾਰ ਸਵੇਰੇ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਪੀੜਤ ਪਰਿਵਾਰ ਦੀ ਅਪੀਲ ਸੁਣੇ ਬਗੈਰ ਹੀ ਜ਼ਬਰਦਸਤੀ ਉਸ ਦਾ ਸਸਕਾਰ ਕਰ ਦਿੱਤਾ। ਪੀੜਤ ਦੀ ਮੌਤ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।

ਸਾਨੂੰ ਗੁਮਰਾਹ ਕੀਤਾ ਜਾ ਰਿਹਾ ਹੈ – ਪੀੜਤ ਭਰਾ

ਸਫਦਰਜੰਗ ਵਿਖੇ ਧਰਨੇ ‘ਤੇ ਬੈਠੇ ਹਾਥਰਸ ਪੀੜਤ ਪਰਿਵਾਰ ਨੂੰ ਕੱਲ੍ਹ ਪੁਲਿਸ ਵਲੋਂ ਹਟਾ ਦਿੱਤਾ ਗਿਆ ਸੀ। ਪਰਿਵਾਰ ਮੁਲਜ਼ਮ ਨੂੰ ਫਾਂਸੀ ਦੀ ਮੰਗ ਕਰਦਿਆਂ ਹਸਪਤਾਲ ਦੇ ਬਾਹਰ ਬੈਠਾ ਰਿਹਾ। ਪੀੜਤ ਭਰਾ ਦਾ ਕਹਿਣਾ ਹੈ ਕਿ ਸਾਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਅਸੀਂ ਨਿਆਂ ਚਾਹੁੰਦੇ ਹਾਂ। ਹਸਪਤਾਲ ਦੇ ਬਾਹਰ, ਕਾਂਗਰਸ, ਭੀਮ ਆਰਮੀ ਅਤੇ ਛੋਟੇ ਸੰਗਠਨਾਂ ਨੇ ਵੀ ਪ੍ਰਦਰਸ਼ਨ ਕੀਤਾ। ਭੀਮ ਆਰਮੀ ਦੇ ਮੁਖੀ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਨਸਾਫ ਹੋਵੇ, ਇਸ ਕੇਸ ਨੂੰ ਫਾਸਟ ਟਰੈਕ ਅਦਾਲਤ ਵਿੱਚ ਚਲਾਇਆ ਜਾਣਾ ਚਾਹੀਦਾ ਹੈ। ਉੱਤਰ ਪ੍ਰਦੇਸ਼ ਵਿੱਚ ਉਨਾਓ ਅਤੇ ਹੁਣ ਹਾਥਰਸ ਵਰਗੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ।