ਪ੍ਰੇਮਿਕਾ ਨੇ ਫੋਨ ਕਰਕੇ ਮੁੰਡੇ ਨੂੰ ਬੁਲਾਇਆ ਘਰ, ਲੜਕੀ ਦੇ ਪਰਿਵਾਰ ਵਾਲਿਆਂ ਜ਼ਹਿਰ ਦੇ ਕੇ ਉਤਾਰਿਆ ਮੌਤ ਦੇ ਘਾਟ

0
1227

ਫਿਰੋਜ਼ਪੁਰ | ਪ੍ਰੇਮਿਕਾ ਦੇ ਬੁਲਾਉਣ ‘ਤੇ ਉਸ ਦੇ ਘਰ ਮਿਲਣ ਗਏ ਨਾਬਾਲਿਗ ਲੜਕੇ ਨੂੰ ਕੁੜੀ ਦੇ ਪਰਿਵਾਰ ਵਾਲਿਆਂ ਨੇ ਜ਼ਹਿਰੀਲੀ ਦਵਾਈ ਪਿਲਾ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਜੋਬਨ ਨਾਂ ਦੇ ਲੜਕੇ ਦੇ ਪਰਿਵਾਰ ਵਾਲਿਆਂ ਨੇ ਲਾਸ਼ ਨੂੰ ਥਾਣੇ ਦਾ ਬਾਹਰ ਰੱਖ ਕੇ ਆਰੋਪੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਲਾਇਆ। ਪੁਲਿਸ ਨੇ ਮੌਤ ਤੋਂ ਪਹਿਲਾਂ ਮੁੰਡੇ ਦੇ ਬਿਆਨ ‘ਤੇ ਉਕਤ ਲੜਕੀ ਤੇ ਉਸ ਦੇ ਮਾਂ-ਬਾਪ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਜੋਬਨ ਪੁੱਤਰ ਜੱਸਾ ਸਿੰਘ ਵਾਸੀ ਪਿੰਡ ਸਾਬੂਆਣਾ ਨੇ ਦੱਸਿਆ ਕਿ 21 ਅਕਤੂਬਰ ਨੂੰ ਕੋਮਲ ਪੁੱਤਰੀ ਬਲਵੀਰ ਸਿੰਘ ਵਾਸੀ ਸਾਬੂਆਣਾ ਨੇ ਫੋਨ ਕਰਕੇ ਆਪਣੇ ਘਰ ਬੁਲਾਇਆ, ਜਿਥੇ ਉਸ ਦੇ ਕਹਿਣ ਮੁਤਾਬਿਕ ਉਹ ਉਸ ਦੇ ਘਰ ਚਲਾ ਗਿਆ।

ਇੰਨੇ ‘ਚ ਬਲਵੀਰ ਸਿੰਘ ਬਾਹਰੋਂ ਆ ਗਿਆ, ਉਸ ਨੇ ਤੇ ਉਸ ਦੀ ਪਤਨੀ ਨੇ ਉਸ ਨੂੰ ਧੱਕੇ ਮਾਰੇ ਤੇ ਬਾਅਦ ‘ਚ ਬਲਵੀਰ ਸਿੰਘ ਨੇ ਮਾਰ ਦੇਣ ਦੀ ਨੀਅਤ ਨਾਲ ਉਸ ਨੂੰ ਢਾਹ ਕੇ ਜ਼ਹਿਰੀਲੀ ਦਵਾਈ ਪਿਲਾ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਘਰੋਂ ਬਾਹਰ ਸੁੱਟ ਦਿੱਤਾ। ਪਰਿਵਾਰ ਵਾਲੇ ਉਸ ਨੂੰ ਹਸਪਤਾਲ ਲੈ ਗਏ, ਜਿਥੇ 7 ਦਿਨਾਂ ਬਾਅਦ ਉਸ ਨੇ ਦਮ ਤੋੜ ਦਿੱਤਾ।

ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਜੋਗਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਲੜਕੀ ਕੋਮਲ, ਬਲਵੀਰ ਸਿੰਘ ਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ