ਕਪੂਰਥਲਾ ਦੇ ਗੁਰਦੁਆਰਾ ਸਾਹਿਬ ‘ਚੋਂ ਗਲੋਕ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ

0
495

ਕਪੂਰਥਲਾ | ਬੇਗੋਵਾਲ ਦੇ ਨਜ਼ਦੀਕੀ ਪਿੰਡ ਜੈਦ ਵਿਖੇ ਪਿੰਡ ਦੇ ਗੁਰੂ ਘਰ ਬਾਬਾ ਮੱਖਣ ਸ਼ਾਹ ਲੁਬਾਣਾ (ਜੱਦੀ) ਗੁਰਦੁਆਰਾ ‘ਚੋਂ ਅਣਪਛਾਤੇ ਚੋਰਾਂ ਵੱਲੋਂ ਗੋਲਕ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਹ ਚੋਰੀ ਦੀ ਵਾਰਦਾਤ ਦਾ ਸਾਰਾ ਮਾਮਲਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਿਆ। ਇਸ ਮੌਕੇ ਬਾਬਾ ਮੱਖਣ ਸ਼ਾਹ ਲੁਬਾਣਾ ਜੱਦੀ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋਏ ਲੋਕਾਂ ਅਤੇ ਗ੍ਰੰਥੀ ਸਤਨਾਮ ਸਿੰਘ ਪੁੱਤਰ ਪ੍ਰਗਟ ਸਿੰਘ ਨੇ ਦੱਸਿਆ ਕਿ ਬੀਤੇ ਰਾਤ ਕਰੀਬ 2 ਵਜੇ ਅਣਪਛਾਤੇ ਚੋਰ ਆਏ ਸਨ।

ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਗੋਲਕ ਚੋਰੀ ਕਰ ਕੇ ਲੈ ਗਏ। ਖੇਤਾਂ ਵਿੱਚ ਜਾ ਕੇ ਗੋਲਕ ਵਿਚੋਂ ਸਾਰੇ ਪੈਸੇ ਕੱਢਣ ਉਪਰੰਤ ਗੋਲਕ ਨੂੰ ਉਥੇ ਹੀ ਸੁੱਟ ਕੇ ਫਰਾਰ ਹੋ ਗਏ। ਪਿੰਡ ਵਾਸੀਆਂ ਨੇ ਕਿਹਾ ਕਿ ਅਣਪਛਾਤੇ ਚੋਰਾਂ ਵੱਲੋਂ ਕੀਤੀ ਗਈ ਚੋਰੀ ਬਹੁਤ ਹੀ ਨਿੰਦਣਯੋਗ ਹੈ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਸਾਰੀ ਚੋਰੀ ਦੀ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਨਾਲ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ।