ਪੰਜਾਬ ‘ਚ GND ਯੂਨੀਵਰਸਿਟੀ ਦੀਆਂ ਚੋਣਾਂ ਦਾ ਐਲਾਨ, 4 ਦਸੰਬਰ ਨੂੰ ਵੋਟਿੰਗ

0
232

ਅੰਮ੍ਰਿਤਸਰ, 1 ਦਸੰਬਰ | ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (GNDUTA) ਦੀਆਂ ਚੋਣਾਂ 2024-25 ਲਈ ਉਮੀਦਵਾਰਾਂ ਦੀ ਸੂਚੀ ਅਤੇ ਤਰੀਕਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਪ੍ਰਧਾਨ ਦੇ ਅਹੁਦੇ ਲਈ ਯੂਨੀਵਰਸਿਟੀ ਸਕੂਲ ਆਫ਼ ਫਾਈਨੈਂਸ਼ੀਅਲ ਸਟੱਡੀਜ਼ ਦੇ ਪ੍ਰੋਫ਼ੈਸਰ ਡਾ. ਬਲਵਿੰਦਰ ਸਿੰਘ ਅਤੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਡਾ. ਵਿਕਰਮ ਸੰਧੂ ਆਹਮੋ-ਸਾਹਮਣੇ ਹਨ। ਇਸ ਦੇ ਨਾਲ ਹੀ ਮੀਤ ਪ੍ਰਧਾਨ, ਸਕੱਤਰ, ਸਹਿ ਸਕੱਤਰ ਅਤੇ ਖਜ਼ਾਨਚੀ ਦੇ ਅਹੁਦਿਆਂ ਲਈ ਬਿਨਾਂ ਵਿਰੋਧ ਤੋਂ ਚੋਣ ਕਰਵਾਈ ਗਈ।

ਬਿਨਾਂ ਵਿਰੋਧ ਦੇ ਕੈਮਿਸਟਰੀ ਵਿਭਾਗ ਦੇ ਡਾ. ਤੇਜਵੰਤ ਸਿੰਘ ਨੂੰ ਮੀਤ ਪ੍ਰਧਾਨ, ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦੇ ਡਾ. ਹਰਪ੍ਰੀਤ ਸਿੰਘ ਨੂੰ ਸਕੱਤਰ, ਸੰਸਕ੍ਰਿਤ ਵਿਭਾਗ ਦੇ ਡਾ. ਵਿਸ਼ਾਲ ਭਾਰਦਵਾਜ ਨੂੰ ਸੰਯੁਕਤ ਸਕੱਤਰ ਅਤੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਡਾ. ਜਸਵੀਨ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੀਐਨਡੀਯੂ ਕਾਲਜ ਦੇ ਡਾ. ਗੁਰਚਰਨਜੀਤ ਸਿੰਘ ਕਾਰਜਕਾਰਨੀ ਮੈਂਬਰ ਬਣੇ ਹਨ।

ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ (ਜੀਐਨਡੀ) ਯੂਨੀਵਰਸਿਟੀ ਵਿਚ ਸਾਲ 2024-25 ਲਈ ਚੋਣਾਂ 4 ਦਸੰਬਰ 2024 ਨੂੰ ਹੋਣਗੀਆਂ। ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਅਤੁਲ ਖੰਨਾ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਪੋਲੀਟੀਕਲ ਸਾਇੰਸ ਵਿਭਾਗ ਦੇ ਡਾ. ਸੰਤਾਮ ਸਿੰਘ ਨੂੰ ਜਲੰਧਰ, ਕੈਮਿਸਟਰੀ ਵਿਭਾਗ ਦੇ ਡਾ. ਪ੍ਰਭਪ੍ਰੀਤ ਸਿੰਘ ਨੂੰ ਗੁਰਦਾਸਪੁਰ ਅਤੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਡਾ. ਰਵਿੰਦਰ ਕੁਮਾਰ ਨੂੰ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ।