ਜਲੰਧਰ | ਟੈੱਟ ਅਤੇ ਬੀ.ਐੱਡ ਪਾਸ ਬੇਰੋਜ਼ਗਾਰ ਅਧਿਆਪਕਾਂ ਵੱਲੋਂ ਅੱਜ ਜਲੰਧਰ ਵਿਖੇ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ।
ਸ਼ਾਮ ਸਾਢੇ 4 ਵਜੇ ਅਧਿਆਪਕਾਂ ਦਾ ਕਾਫ਼ਲਾ ਜਲੰਧਰ ਬੱਸ ਅੱਡੇ ਤੋਂ ਕੈਂਟ ਵੱਲ ਰਵਾਨਾ ਹੋਇਆ। ਇਸ ਦੌਰਾਨ ਪੁਲਸ ਨੇ ਪਰਗਟ ਸਿੰਘ ਦੀ ਰਿਹਾਇਸ਼ ਤੋਂ ਕਰੀਬ 100 ਮੀਟਰ ਦੂਰੀ ‘ਤੇ ਬੈਰੀਕੇਡ ਲਗਾ ਕੇ ਬੇਰੋਜ਼ਗਾਰ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਅਧਿਆਪਕਾਂ ਵੱਲੋਂ ਬੈਰੀਕੇਡ ਤੋੜ ਕੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਜੱਦੋ-ਜਹਿਦ ਕੀਤੀ ਗਈ। ਇਸ ਦੌਰਾਨ ਕਾਫ਼ੀ ਧੱਕਾ-ਮੁੱਕੀ ਵੀ ਹੋਈ।

ਕਾਫ਼ੀ ਮੁਸ਼ੱਕਤ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਕਾਬੂ ਕੀਤਾ ਗਿਆ। ਹਾਲਾਂਕਿ ਬੇਰੋਜ਼ਗਾਰ ਅਧਿਆਪਕ ਬੈਰੀਕੇਡ ਨੇੜੇ ਹੀ ਧਰਨੇ ‘ਤੇ ਬੈਠ ਗਏ ਹਨ ਅਤੇ ਮੰਗ ਕਰ ਰਹੇ ਸਨ ਕਿ ਸਰਕਾਰ ਦੇ ਨਾਲ ਉਨ੍ਹਾਂ ਦੀ ਮੁਲਾਕਾਤ ਕਰਵਾਈ ਜਾਵੇ।
ਬੀ.ਐੱਡ ਅਤੇ ਟੈੱਟ ਪਾਸ ਬੇਰੋਜ਼ਗਾਰ ਅਧਿਆਪਕ ਮੰਗ ਕਰ ਰਹੇ ਹਨ ਕਿ ਸਰਕਾਰ ਐੱਸ. ਐੱਸ. ਟੀ., ਹਿੰਦੀ ਅਤੇ ਪੰਜਾਬੀ ਵਿਸ਼ੇ ਸਬੰਧੀ 9 ਹਜ਼ਾਰ ਪੋਸਟਾਂ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ।
ਇਸੇ ਸਬੰਧੀ ਜਲੰਧਰ ਦੇ ਬੱਸ ਅੱਡੇ ‘ਤੇ 28 ਅਕਤੂਬਰ ਤੋਂ ਧਰਨਾ ਲਗਾਇਆ ਹੋਇਆ ਹੈ। ਬੱਸ ਅੱਡੇ ‘ਤੇ ਪਾਣੀ ਵਾਲੀ ਟੈਂਕੀ ‘ਤੇ ਵੀ ਅਧਿਆਪਕ ਚੜ੍ਹੇ ਹੋਏ ਹਨ ਅਤੇ ਰੋਜ਼ਾਨਾ 5 ਬੇਰੋਜ਼ਗਾਰ ਅਧਿਆਪਕ ਭੁੱਖ ਹੜਤਾਲ ਵੀ ਰੱਖ ਰਹੇ ਹਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
