ਅੰਮ੍ਰਿਤਸਰ | ਮਜੀਠਾ ਰੋਡ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ‘ਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰਾਂ ਨੇ ਗੁਰੂਘਰ ਦੀ ਗੋਲਕ ਚੋਂ ਪੈਸੇ ਚੋਰੀ ਕੀਤੇ ਹਨ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ।
ਗੁਰੂਘਰ ਦੇ ਪਾਠੀ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਉਸਨੇ ਦੇਖਿਆ ਕਿ ਦਰਵਾਜੇ ਨੂੰ ਤਾਲਾ ਨਹੀਂ ਲੱਗਿਆ ਹੋਇਆ, ਜਿਸ ਤੋਂ ਬਾਅਦ ਉਸਨੇ ਗੁਰਦੁਆਰਾ ਸਾਹਿਬ ਦੇ ਬਾਕੀ ਪ੍ਰਬੰਧਕਾਂ ਨੂੰ ਫੋਨ ਕਰਕੇ ਬੁਲਾਇਆ। ਓਨਾ ਦੱਸਿਆ ਕਿ ਗੁਰਦੁਆਰਾ ਸਾਹਿਬ ਚ ਕੋਈ ਬੇਅਦਬੀ ਨਹੀਂ ਹੋਈ ਸਿਰਫ ਚੋਰੀ ਹੋਈ ਹੈ।
ਜਦੋਂ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਜਾਂਚ ਕੀਤੀ ਤੇ ਗੋਲਕ ਦੇ ਤਾਲੇ ਟੁੱਟੇ ਹੋਏ ਸਨ ਹੋਰ ਕਿਸੇ ਤਰ੍ਹਾਂ ਦੀ ਕੋਈ ਘਟਨਾ ਨਹੀਂ ਵਾਪਰੀ ਸੀ। ਪੁੁਲਿਸ ਨੇ ਮਾਮਲਾ ਦਰਜ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।