ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀ ਦੇ ਅੰਡਰਵੀਅਰ ‘ਚੋਂ 1.60 ਕਰੋੜ ਦਾ ਸੋਨਾ ਬਰਾਮਦ

0
830

ਚੰਡੀਗੜ੍ਹ | ਕਸਟਮ ਵਿਭਾਗ ਨੇ ਦੁਬਈ ਤੋਂ ਆਏ ਯਾਤਰੀ ਤੋਂ 1.60 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਚੰਡੀਗੜ੍ਹ ਜਾਣ ਵਾਲੀ ਇੰਡੀਗੋ ਦੀ ਫਲਾਈਟ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੀ। ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਸਟਮ ਅਧਿਕਾਰੀਆਂ ਨੇ ਯਾਤਰੀ ਨੂੰ ਉਸ ਸਮੇਂ ਰੋਕਿਆ ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਯਾਤਰੀ ਦੇ ਅੰਡਰਵੀਅਰ ਅੰਦਰ ਚਿਪਕਾਏ 6 ਪਾਊਚ ਮਿਲੇ, ਜਿਨ੍ਹਾਂ ‘ਚੋਂ 2907 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ਦੀ ਬਾਜ਼ਾਰੀ ਕੀਮਤ 1.60 ਕਰੋੜ ਦੱਸੀ ਜਾ ਰਹੀ ਹੈ। ਕਸਟਮ ਅਧਿਕਾਰੀਆਂ ਨੇ ਸੋਨਾ ਜ਼ਬਤ ਕਰ ਲਿਆ ਹੈ ਕਿਉਂਕਿ ਇਹ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਆਯਾਤ ਕੀਤਾ ਜਾ ਰਿਹਾ ਸੀ। ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।