ਕੈਨੇਡਾ ‘ਚ ਵੀ ਗੋਲਡੀ ਬਰਾੜ ਹੋਇਆ ਮੋਸਟ ਵਾਂਟਡ, ਟਾਪ 25 ਅਪਰਾਧੀਆਂ ਦੀ ਸੂਚੀ ‘ਚ ਸ਼ਾਮਲ

0
633

ਚੰਡੀਗੜ੍ਹ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਭਾਰਤ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਮੋਸਟ ਵਾਂਟਡ ਅਪਰਾਧੀਆਂ ਦੀ ਸੂਚੀ ਵਿੱਚ ਸ਼ਾਮਲ ਹੋ ਗਿਆ ਹੈ। ਉਸ ਨੂੰ ਕੈਨੇਡਾ ਦੇ ਟਾਪ 25 ਮੋਸਟ ਵਾਂਟੇਡ ਭਗੌੜਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ। ਕੈਨੇਡਾ ਸਰਕਾਰ ਦੁਆਰਾ “ਬੀ ਆਨ ਦਿ ਲੁੱਕ ਆਊਟ” (BOLO) ਸੂਚੀ ਵਿੱਚ ਰੱਖਿਆ ਗਿਆ ਹੈ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਦਾ ਕਰੀਬੀ ਹੈ। ਜੋ ਕਿ ਲਾਰੈਂਸ ਦੇ ਤਿਹਾੜ ਜੇਲ੍ਹ ਵਿੱਚ ਬੰਦ ਹੋਣ ਤੋਂ ਬਾਅਦ ਵਿਦੇਸ਼ ਵਿੱਚ ਬੈਠ ਕੇ ਆਪਣਾ ਗੈਂਗ ਚਲਾ ਰਿਹਾ ਹੈ।

ਇੰਟਰਪੋਲ ਦੀ ਵੈੱਬਸਾਈਟ ਮੁਤਾਬਕ ਗੋਲਡੀ ਵਿਰੁੱਧ ਰੈੱਡ ਕਾਰਨਰ ਨੋਟਿਸ ਲੰਬਿਤ ਹੈ, ਜੋ ਭਾਰਤ ਸਰਕਾਰ ਦੇ ਕਹਿਣ ‘ਤੇ ਜਾਰੀ ਕੀਤਾ ਗਿਆ ਸੀ। ਗੋਲਡੀ ਬਰਾੜ ਪਹਿਲਾਂ ਹੀ ਭਾਰਤ ਸਰਕਾਰ ਨੂੰ ਲੋੜੀਂਦਾ ਹੈ। ਇਸ ‘ਚ ਗੋਲਡੀ ‘ਤੇ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ‘ਚ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਣ ਵਰਗੇ ਗੰਭੀਰ ਅਪਰਾਧ ਸ਼ਾਮਲ ਕੀਤੇ ਗਏ ਹਨ।

ਅਜਿਹੇ ਇਨਪੁਟਸ ਹਨ ਕਿ ਗੋਲਡੀ ਬਰਾੜ ਇਸ ਸਮੇਂ ਅਮਰੀਕਾ ਵਿੱਚ ਲੁਕਿਆ ਹੋਇਆ ਹੈ। ਖੁਫੀਆ ਏਜੰਸੀਆਂ ਮੁਤਾਬਕ ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ‘ਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

ਕੈਨੇਡਾ ਸਰਕਾਰ ਨੇ ਇਸ ਸੂਚੀ ਵਿੱਚ ਗੋਲਡੀ ਬਰਾੜ ਨੂੰ 15ਵਾਂ ਸਥਾਨ ਦਿੱਤਾ ਹੈ। ਗੋਲਡੀ ਨੂੰ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਦੇ ਕਹਿਣ ‘ਤੇ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਕੈਨੇਡੀਅਨ ਪੁਲਿਸ ਨੇ ਗੋਲਡੀ ਬਰਾੜ ‘ਤੇ ਇਹ ਕਾਰਵਾਈ ਇੰਟਰਪੋਲ ਦੀ ਬੇਨਤੀ ‘ਤੇ ਕੀਤੀ ਹੈ।

Sidhu Moose Wala shot dead: Ajay Devgn, Mika Singh and other Bollywood  celebs mourn the demise of the Punjabi singer | Hindi Movie News - Times of  India

ਇਸ ਤੋਂ ਪਹਿਲਾਂ ਇਹ ਵੀ ਸਾਹਮਣੇ ਆਇਆ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਜਾਣ ਦੀ ਸੂਚਨਾ ਸੀ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੇ ਭਾਰਤੀ ਏਜੰਸੀਆਂ ਨਾਲ ਗੱਲ ਕੀਤੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

ਵੇਖੋ ਵੀਡੀਓ