ਕਾਂਗਰਸ ਪਾਰਟੀ ‘ਚ ਘਰ ਵਾਪਸੀ ਕਰ ਸਕਦੇ ਨੇ ਗੋਲਡੀ ਬਰਾੜ, ਗਿੱਦੜਬਾਹਾ ‘ਚ ਕਾਂਗਰਸ ਦੇ ਹੱਕ ‘ਚ ਕੀਤਾ ਸੀ ਚੋਣ ਪ੍ਰਚਾਰ

0
614

ਮਾਨਸਾ, 13 ਨਵੰਬਰ | ਮਾਲਵੇ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਕਰੀਬ 6 ਮਹੀਨੇ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਹ ਜਲਦੀ ਹੀ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਦੀ ਤਿਆਰੀ ਕਰ ਰਹੇ ਹਨ। ਪਤਾ ਲੱਗਾ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਅੰਮ੍ਰਿਤਾ ਵੜਿੰਗ ਦੇ ਚੋਣ ਪ੍ਰਚਾਰ ਦੌਰਾਨ ਗੋਲਡੀ ਨੇ ਰਾਜਾ ਵੜਿੰਗ ਸਮੇਤ ਕਾਂਗਰਸ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਸੀ।

ਦਲਵੀਰ ਸਿੰਘ ਗੋਲਡੀ ਅੱਜ ਜਾਂ ਕੱਲ ਮੁੜ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਹਾਲ ਹੀ ਵਿਚ ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਹ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਰਹੇ ਸੁਖਪਾਲ ਸਿੰਘ ਖਹਿਰਾ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੇ ਮੁੱਦੇ ‘ਤੇ ਗੱਲਬਾਤ ਕਰਦੇ ਵੀ ਨਜ਼ਰ ਆਏ। ਹੁਣ ਉਨ੍ਹਾਂ ਦੀ ਘਰ ਵਾਪਸੀ ਦੀ ਖ਼ਬਰ ਕਿਸੇ ਵੀ ਸਮੇਂ ਆ ਸਕਦੀ ਹੈ। ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਲੋਕ ਸਭਾ ਚੋਣਾਂ ਵਿਚ ਟਿਕਟ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)