ਚੰਗੀ ਖਬਰ ! ਜਲੰਧਰ ਦੇ 16 ਸਕੂਲਾਂ ਨੂੰ ‘PM ਸ਼੍ਰੀ ਸਕੂਲ ਯੋਜਨਾ’ ਤਹਿਤ ਕੀਤਾ ਜਾਵੇਗਾ ਅਪਗ੍ਰੇਡ

0
243

ਜਲੰਧਰ, 15 ਨਵੰਬਰ | ਪ੍ਰਧਾਨ ਮੰਤਰੀ ਸ਼੍ਰੀ ਸਕੂਲ ਯੋਜਨਾ ਤਹਿਤ ਜਲੰਧਰ ਦੇ 16 ਸਕੂਲਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ। ਕੇਂਦਰ ਇਸ ਲਈ ਗ੍ਰਾਂਟ ਜਾਰੀ ਕਰੇਗਾ। ਭਾਜਪਾ ਆਗੂ ਅਤੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਜਲੰਧਰ ਦੇ 16 ਸਮੇਤ ਪੰਜਾਬ ਦੇ 233 ਸਕੂਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ।

ਇਸ ਤਹਿਤ ਸਕੂਲਾਂ ਨੂੰ ਆਧੁਨਿਕ ਤਰੀਕੇ ਨਾਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਕਰ ਰਹੀ ਹੈ। ਉਨ੍ਹਾਂ ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)