ਚੰਗੀ ਖਬਰ – ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ਕਿਸਾਨਾਂ ਨੇ ਰੇਲ ਜਾਮ ਹਟਾਇਆ

0
628

ਚੰਡੀਗੜ੍ਹ, 21 ਮਈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ ‘ਤੇ ਅੰਦੋਲਨਕਾਰੀ ਕਿਸਾਨਾਂ ਨੇ ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਚੱਲ ਰਿਹਾ ਜਾਮ ਹਟਾ ਲਿਆ ਹੈ।

ਲੋਕਾਂ ਨੂੰ ਦਰਪੇਸ਼ ਕਈ ਮੁਸ਼ਕਲਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਰੇਲ ਰੋਕ ਹਟਾਉਣ ਲਈ ਕਿਹਾ ਸੀ ਜਿਸ ਤੋਂ ਬਾਅਦ ਸੋਮਵਾਰ ਨੂੰ ਇਸ ਨੂੰ ਹਟਾ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਰੇਲ ਟ੍ਰੈਕ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸਫਰ ਕਰਨ ਵਾਲੇ ਸੁੱਖ ਦਾ ਸਾਂਹ ਲੈਣਗੇ।