ਚੰਡੀਗੜ੍ਹ | ਪੰਜਾਬ ਦੇ ਸਰਕਾਰੀ ਟਰਾਂਸਪੋਰਟ ਖੇਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸ ਦੇਈਏ ਕਿ ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਸਨ।
ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕੈਪਟਨ ਸੰਦੀਪ ਸੰਧੂ ਨੂੰ ਮਿਲਣ ਤੋਂ ਬਾਅਦ ਕਰਮਚਾਰੀਆਂ ਨੇ ਐਲਾਨ ਕੀਤਾ ਕਿ ਉਹ 2 ਹਫਤਿਆਂ ਲਈ ਹੜਤਾਲ ਖ਼ਤਮ ਕਰ ਦੇਣਗੇ ਅਤੇ ਉਨ੍ਹਾਂ ਨੇ ਸਿਸਵਾਂ ਫਾਰਮ ਹਾਊਸ ਨੇੜੇ ਚੱਲ ਰਹੇ ਧਰਨੇ ਨੂੰ ਵੀ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ, “ਸੰਧੂ ਨੇ ਭਰੋਸਾ ਦਿੱਤਾ ਹੈ ਕਿ ਅਗਲੇ ਮਹੀਨੇ ਤੋਂ ਸਾਰੇ ਠੇਕਾ ਅਤੇ ਆਊਟਸੋਰਸ ਕਰਮਚਾਰੀਆਂ ਦੀ ਤਨਖਾਹ ‘ਚ 30 ਫੀਸਦੀ ਦਾ ਵਾਧਾ ਕੀਤਾ ਜਾਵੇ ਅਤੇ ਹਰ ਸਾਲ 5 ਫੀਸਦੀ ਵਾਧਾ ਕੀਤਾ ਜਾਏਗਾ।”
ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ‘ਤੇ ਸੰਦੀਪ ਸੰਧੂ ਨੇ ਇਕ ਹਫ਼ਤੇ ਦਾ ਸਮੇਂ ਮੰਗਿਆ ਹੈ, ਜਿਸ ‘ਤੇ ਉਹ ਮੁੱਖ ਮੰਤਰੀ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵੱਲੋਂ 800 ਬੱਸਾਂ ਸਰਕਾਰੀ ਖੇਤਰ ‘ਚ ਖਰੀਦਣ ਦਾ ਵੀ ਭਰੋਸਾ ਦਿੱਤਾ ਹੈ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)