ਦੂਸਰੇ ਰਾਜਾਂ ਤੋਂ ਆਏ 134 ਲੌਕ ਕੁਆਰੰਟਾਈਨ ਦਾ ਸਮਾਂ ਪੂਰਾ ਕਰਕੇ ਜਲੰਧਰ ਤੋਂ ਆਪਣੇ ਘਰਾਂ ਨੂੰ ਪਰਤੇ

0
2370

ਜਲੰਧਰ. ਸ਼ਹਿਰ ਲਈ ਇਹ ਬਹੁਤ ਚੰਗੀ ਖ਼ਬਰ ਹੈ ਕਿ 134 ਲੋਕ ਜਿਨਾਂ ਵਿੱਚ 122 ਸ੍ਰੀ ਹਜ਼ੂਰ ਸਾਹਿਬ ਅਤੇ 12 ਮਜਨੂੰ ਦਾ ਟਿੱਲਾ ਗੁਰਦੁਆਰਾ, ਦਿੱਲੀ ਤੋਂ ਆਏ ਸਨ, ਰਿਪੋਰਟਾਂ ਨੈਗੇਟਿਵ ਆਉਣ ਅਤੇ ਕੁਆਰੰਟੀਨ ਦਾ ਸਮਾਂ ਪੂਰਾ ਕਰਨ ਉਪਰੰਤ ਘਰਾਂ ਨੂੰ ਵਾਪਿਸ ਚਲੇ ਗਏ ਹਨ। ਇਨ੍ਹਾਂ 134 ਸ਼ਰਧਾਲੂਆਂ ਵਿਚੇਂ 121 ਜੋ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸਨ, ਨੂੰ ਬੱਚਿਆਂ ਦੇ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੁਆਰੰਟੀਨ ਸੈਂਟਰ ਵਿਖੇ ਰੱਖਿਆ ਗਿਆ ਸੀ। ਇਸੇ ਤਰ੍ਹਾਂ ਦਿੱਲੀ ਵਿਖੇ ਗੁਰੁਦੁਆਰਾ ਮਜਨੂੰ ਕਾ ਟਿੱਲਾ ਵਿਖੇ ਫਸੇ 12 ਜਲੰਧਰ ਵਾਸੀਆਂ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੌਜੀ ਵਿਖੇ ਬਣਾਏ ਗਏ ਕੁਆਰੰਟੀਨ ਸੈਂਟਰ ਤੋਂ ਛੁੱਟੀ ਦਿੱਤੀ ਗਈ ਹੈ।

ਇਨ੍ਹਾਂ 12 ਲੋਕਾਂ ਨੂੰ ਕੁਝ ਦਿਨ ਪਹਿਲਾਂ ਸੂਬਾ ਸਰਕਾਰ ਵਲੋਂ ਕੁਆਰੰਟੀਨ ਸੈਂਟਰ ਵਿਖੇ ਲਿਆਇਆ ਗਿਆ ਸੀ। ਡੀਸੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਨੈਸ਼ਨਲ ਇੰਸਟੀਚਿਊਟ ਆਫ਼ ਤਕਨਾਲੌਜੀ ਵਿਖੇ ਬਣਾਏ ਗਏ ਕੁਆਰੰਟੀਨ ਸੈਂਟਰ ਦੀ ਦੇਖਰੇਖ ਲਈ ਪੀ.ਸੀ.ਐਸ.ਅਧਿਕਾਰੀ ਨਵਨੀਤ ਕੌਰ ਬੱਲ ਅਤੇ ਬੱਚਿਆਂ ਦੇ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੁਆਰੰਟੀਨ ਸੈਂਟਰ ਦੀ ਦੇਖ ਰੇਖ ਲਈ ਇਕ ਹੋਰ ਪੀ.ਸੀ.ਐਸ.ਅਧਿਕਾਰੀ ਹਰਦੀਪ ਸਿੰਘ ਨੂੰ ਤਾਇਨਾਤ ਕੀਤਾ ਗਿਆ ਸੀ।

ਇਨ੍ਹਾਂ ਦੋਵਾਂ ਸੈਂਟਰਾਂ ਵਿਖੇ ਕੁਆਰੰਟੀਨ ਕੀਤੇ ਗਏ ਲੋਕਾਂ ਨੂੰ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਿਆਰੀ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਗਈ। ਇਨ੍ਹਾਂ ਲੋਕਾਂ ਦੇ ਗਲੇ ਰਾਹੀਂ ਲਏ ਗਏ ਟੈਸਟਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਇਨਾਂ ਨੂੰ ਛੁੱਟੀ ਦੇ ਦਿੱਤੀ ਗਈ।