ਚੰਡੀਗੜ੍ਹ, 5 ਦਸੰਬਰ | ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਾਵਰਕਾਮ ਵੱਲੋਂ ਇੱਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਵਿਭਾਗ ਵੱਲੋਂ ਬਿਜਲੀ ਕੁਨੈਕਸ਼ਨ ਜਾਰੀ ਕਰਨ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਨਾਲ ਸੂਬੇ ਦੇ ਉਨ੍ਹਾਂ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ, ਜੋ ਲੰਬੇ ਸਮੇਂ ਤੋਂ ਬਿਨਾਂ ਐਨ.ਓ.ਸੀ. ਲਏ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਂਟ ਅਤੇ ਘਰ ਖਰੀਦ ਰਹੇ ਹਨ, ਜਿਨ੍ਹਾਂ ਨੂੰ ਬਿਜਲੀ ਮੀਟਰ ਲਗਵਾਉਣ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਸਰਕਾਰ ਵੱਲੋਂ ਜਾਰੀ ਹਦਾਇਤਾਂ ਤੋਂ ਬਾਅਦ ਹੁਣ ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ 31 ਜੁਲਾਈ 2024 ਤੋਂ ਬਾਅਦ ਰਜਿਸਟਰੀਆਂ ਦੇ 500 ਗਜ਼ ਤੱਕ ਦੇ ਮਕਾਨਾਂ ਅਤੇ ਪਲਾਟਾਂ ਦੇ ਮਾਲਕ ਹੁਣ ਆਪਣੇ ਘਰਾਂ ਵਿਚ ਬਿਜਲੀ ਲੈ ਸਕਣਗੇ। ਬਿਨਾਂ NOC ਤੋਂ ਮੀਟਰ ਲਗਵਾ ਸਕਦੇ ਹਨ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਅਣ-ਅਧਿਕਾਰਤ ਕਾਲੋਨੀਆਂ ਵਿਚ ਪਲਾਟ ਅਤੇ ਮਕਾਨ ਖਰੀਦਣ ਵਾਲੇ ਲੱਖਾਂ ਪਰਿਵਾਰਾਂ ਨੂੰ ਆਪਣੇ ਘਰਾਂ ਵਿਚ ਬਿਜਲੀ ਦੇ ਮੀਟਰ ਲਗਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)