ਨਵੀਂ ਦਿੱਲੀ, 6 ਦਸੰਬਰ | ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਲਗਾਤਾਰ 11ਵੀਂ ਵਾਰ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਕੇਂਦਰੀ ਬੈਂਕ ਨੇ ਵਿਆਜ ਦਰਾਂ ਨੂੰ 6.5% ‘ਤੇ ਬਰਕਰਾਰ ਰੱਖਿਆ ਹੈ। ਮਤਲਬ ਕਿ ਲੋਨ ਮਹਿੰਗਾ ਨਹੀਂ ਹੋਵੇਗਾ ਅਤੇ ਤੁਹਾਡੀ EMI ਵੀ ਨਹੀਂ ਵਧੇਗੀ। ਆਰਬੀਆਈ ਨੇ ਪਿਛਲੀ ਵਾਰ ਫਰਵਰੀ 2023 ਵਿਚ ਦਰਾਂ ਵਿਚ 0.25% ਤੋਂ 6.5% ਤੱਕ ਵਾਧਾ ਕੀਤਾ ਸੀ।
ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ 4 ਦਸੰਬਰ ਤੋਂ ਹੋ ਰਹੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਵਿਚ ਲਏ ਗਏ ਫੈਸਲਿਆਂ ਦੀ ਜਾਣਕਾਰੀ ਦਿੱਤੀ। ਇਹ ਮੀਟਿੰਗ ਹਰ ਦੋ ਮਹੀਨੇ ਬਾਅਦ ਹੁੰਦੀ ਹੈ। ਆਰਬੀਆਈ ਨੇ ਅਕਤੂਬਰ ਵਿਚ ਹੋਈ ਆਪਣੀ ਪਹਿਲੀ ਬੈਠਕ ਵਿਚ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਸੀ।
MPC ਦੇ 6 ਮੈਂਬਰ ਹਨ, ਜਿਨ੍ਹਾਂ ਵਿਚੋਂ ਤਿੰਨ ਕੇਂਦਰੀ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ, ਡਿਪਟੀ ਗਵਰਨਰ ਮਾਈਕਲ ਪਾਤਰਾ ਅਤੇ ਕਾਰਜਕਾਰੀ ਨਿਰਦੇਸ਼ਕ ਰਾਜੀਵ ਰੰਜਨ ਹਨ। ਸਰਕਾਰ ਨੇ 1 ਅਕਤੂਬਰ ਨੂੰ ਕਮੇਟੀ ਵਿਚ ਤਿੰਨ ਨਵੇਂ ਬਾਹਰੀ ਮੈਂਬਰ ਨਿਯੁਕਤ ਕੀਤੇ ਸਨ, ਜਿਨ੍ਹਾਂ ਵਿਚ ਰਾਮ ਸਿੰਘ, ਸੌਗਾਤਾ ਭੱਟਾਚਾਰੀਆ ਅਤੇ ਨਾਗੇਸ਼ ਕੁਮਾਰ ਸ਼ਾਮਲ ਸਨ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)