ਜਲੰਧਰ ‘ਚ ਮੇਅਰ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ ਦੀ ਰਿਪੋਰਟ ਆਈ ਨੈਗੇਟਿਵ

    0
    8252


    ਜਲੰਧਰ. ਮੇਅਰ ਜਗਦੀਸ਼ ਰਾਜਾ ਦੇ ਓਐਸਡੀ ਹਰਪ੍ਰੀਤ ਸਿੰਘ ਵਾਲੀਆ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਵਿੱਚ ਦਾਖਲ ਸੀ। ਉਨ੍ਹਾਂ ਦੀ ਪਹਿਲੀ ਰਿਪੋਰਟ ਪਾਜ਼ੀਟਿਵ ਆਈ ਸੀ, ਜਿਸ ਕਾਰਨ ਉਸਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕੀਤਾ ਗਿਆ ਸੀ।

    ਜ਼ਿਕਰਯੋਗ ਹੈ ਕਿ ਓਐਸਡੀ ਹਰਪ੍ਰੀਤ ਵਾਲਿਆ ਨੇ ਸਿਵਿਲ ਹਸਪਤਾਲ ਵਿੱਚ ਕੋਰੋਨਾ ਨਾਲ ਆਪਣੀ ਇਹ ਜੰਗ ਆਪਣੇ ਮਜ਼ਬੂਤ ਮਨੋਬਲ ਸਦਕਾ ਜਿੱਤੀ ਹੈ। ਉਨ੍ਹਾਂ ਦੇ ਸਿਵਿਲ ਹਸਪਤਾਲ ਵਿੱਚ ਇਲਾਜ ਅਧੀਨ ਹੋਣ ਦੇ ਬਾਵਜ਼ੂਦ ਲੋਕਾਂ ਨੂੰ ਕੋਰੋਨਾ ਤੋਂ ਡਰਨ ਦੀ ਬਜ਼ਾਏ ਉਸਦਾ ਡੱਟ ਕੇ ਮੁਕਾਬਲਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਲੋਂ ਹਸਪਤਾਲ ਵਿੱਚ ਇਲਾਜ਼ ਦੌਰਾਨ ਜਾਰੀ ਕੀਤੀਆਂ ਵੀਡੀਓ ਲੋਕਾਂ ਨੂੰ ਕੋਰੋਨਾ ਨਾਲ ਮਜਬੂਤ ਹੌਂਸਲੇ ਨਾਲ ਲੜਨ ਲਈ ਪ੍ਰੇਰਨਾ ਦਿੰਦੀਆਂ ਹਨ।