<p><strong>ਜਲੰਧਰ&comma; 9 ਜਨਵਰੀ &vert;<&sol;strong> ਜਲੰਧਰ ਸਥਿਤ ਆਦਮਪੁਰ ਸਿਵਲ ਏਅਰਪੋਰਟ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਸਬੰਧੀ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡੀਸੀ ਵਿਸ਼ੇਸ਼ ਸਾਰੰਗਲ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ।<&sol;p>&NewLine;<p>ਐਮਪੀ ਰਿੰਕੂ ਨੇ ਕਿਹਾ- ਟਰਮੀਨਲ ਤਿਆਰ ਹੈ ਅਤੇ ਆਉਣ ਵਾਲੇ ਮਹੀਨੇ ਵਿਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋ ਜਾਣਗੀਆਂ। ਦੱਸ ਦਈਏ ਕਿ ਬੀਤੇ ਦਿਨੀਂ ਸੰਸਦ ਮੈਂਬਰ ਰਿੰਕੂ ਨੇ ਆਦਮਪੁਰ ਤੋਂ ਉਡਾਣਾਂ ਨੂੰ ਲੈ ਕੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਵੀ ਮੁਲਾਕਾਤ ਕੀਤੀ ਸੀ।<&sol;p>&NewLine;<p>ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਦੋਆਬਾ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ। ਇਸ ਨਾਲ ਪ੍ਰਵਾਸੀ ਭਾਰਤੀਆਂ ਦਾ ਇਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਲਈ ਸਮਾਂ&comma; ਪੈਸਾ ਅਤੇ ਊਰਜਾ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨਾਲ ਨਵੇਂ ਟਰਮੀਨਲ ਅਤੇ ਫਲਾਈਟ ਸੰਚਾਲਨ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।<&sol;p>&NewLine;<p>ਰਿੰਕੂ ਨੇ ਕਿਹਾ ਕਿ ਹਵਾਈ ਸੰਪਰਕ ਦੋਆਬਾ ਖੇਤਰ ਵਿਚ ਉਦਯੋਗਿਕ ਵਿਕਾਸ&comma; ਨਿਰਯਾਤ&comma; ਰੁਜ਼ਗਾਰ&comma; ਰੀਅਲ ਅਸਟੇਟ ਅਤੇ ਹੋਰ ਖੇਤਰਾਂ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ। ਇਸ ਤੋਂ ਪਹਿਲਾਂ ਰਿੰਕੂ ਨੇ ਪਹੁੰਚ ਸੜਕ ਨੂੰ ਚਾਰ-ਮਾਰਗੀ ਕਰਨ ਦੇ ਚੱਲ ਰਹੇ ਕੰਮ ਦਾ ਵੀ ਨਿਰੀਖਣ ਕੀਤਾ&comma; ਜੋ ਹਵਾਈ ਅੱਡੇ ਨੂੰ ਸਿੱਧੇ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਨਾਲ ਜੋੜੇਗਾ। ਉਨ੍ਹਾਂ ਕਿਹਾ ਕਿ ਫੇਜ਼-1 ਅਧੀਨ 4&period;30 ਕਿਲੋਮੀਟਰ ਲੰਬੀ ਸੜਕ ਦਾ ਕੰਮ ਜ਼ੋਰਾਂ ’ਤੇ ਚੱਲ ਰਿਹਾ ਹੈ ਅਤੇ ਅਗਲੇ ਮਹੀਨੇ ਤੱਕ ਇਹ ਬਣ ਕੇ ਤਿਆਰ ਹੋ ਜਾਵੇਗਾ।<&sol;p>&NewLine;<p>ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ 41 ਕਰੋੜ ਰੁਪਏ ਵਿਚੋਂ 21 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਰੇਲ ਮੰਤਰੀ ਨੂੰ ਮਿਲ ਕੇ ਇਸ ਸੈਕਸ਼ਨ &OpenCurlyQuote;ਤੇ ਪੈਂਦੇ ਰੇਲਵੇ ਕਰਾਸਿੰਗ &OpenCurlyQuote;ਤੇ ਆਰ&period;ਓ&period;ਬੀ&period; ਬਣਾਉਣ ਲਈ ਬੇਨਤੀ ਕਰਨਗੇ। ਹਵਾਈ ਅੱਡੇ &OpenCurlyQuote;ਤੇ ਐਮ&period;ਪੀ&period;&comma; ਡੀ&period;ਸੀ&period;&comma; ਐਸ&period;ਡੀ&period;ਐਮ ਡਾ&period; ਜੈ ਇੰਦਰ ਸਿੰਘ&comma; ਕਾਰਜਕਾਰੀ ਇੰਜੀਨੀਅਰ ਬੀ&period;ਐਸ&period; ਤੁਲੀ ਅਤੇ ਅਧਿਕਾਰੀ ਵੀ ਮੌਜੂਦ ਸਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;