ਵਿਦੇਸ਼ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਘਰ ਬੈਠੇ ਕਰਵਾ ਸਕਣਗੇ ਵੈਰੀਫਿਕੇਸ਼ਨ, ਪੜ੍ਹੋ ਅਹਿਮ ਖਬਰ

0
9848

ਚੰਡੀਗੜ੍ਹ | ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਲਈ ਚੰਗੀ ਖ਼ਬਰ ਹੈ। ਵਿਦੇਸ਼ ਜਾਣ ਲਈ ਹੁਣ ਤੁਸੀਂ ਘਰ ਬੈਠੇ ਹੀ ਪੁਲਿਸ ਵੈਰੀਫਿਕੇਸ਼ਨ ਕਰਵਾ ਸਕੋਗੇ। ਇਸ ਸਕੀਮ ਤਹਿਤ ਬਿਨੈਕਾਰ ਸਬੰਧਤ ਖੇਤਰ ਦੇ ਸੁਵਿਧਾ ਜਾਂ ਸਾਂਝ ਕੇਂਦਰ ਤੋਂ ਸਰਟੀਫਿਕੇਟ ਪ੍ਰਾਪਤ ਕਰ ਸਕਣਗੇ।

ਐੱਨਆਰਆਈ ਵਿਭਾਗ ਨੇ ਇਸ ਸਕੀਮ ਲਈ ਪ੍ਰਸਤਾਵ ਤਿਆਰ ਕੀਤਾ ਹੈ। ਦਸੰਬਰ ਦੇ ਅੰਤ ਤੱਕ ਲੋਕਾਂ ਨੂੰ ਇਹ ਸਹੂਲਤ ਮਿਲਣੀ ਸ਼ੁਰੂ ਹੋ ਜਾਵੇਗੀ। ਫਿਲਹਾਲ ਸੂਬੇ ਦੇ ਲੋਕਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਵੈਰੀਫਿਕੇਸ਼ਨ ਲਈ ਚੰਡੀਗੜ੍ਹ ਆਉਣਾ ਪੈਂਦਾ ਹੈ। ਇਸ ਵਿੱਚ ਪੈਸੇ ਦੇ ਨਾਲ-ਨਾਲ ਲੋਕਾਂ ਦਾ ਸਮਾਂ ਵੀ ਬਰਬਾਦ ਹੁੰਦਾ ਹੈ।

ਵਿਦੇਸ਼ਾਂ ‘ਚ ਵਸਦੇ ਸੂਬੇ ਦੇ ਲੋਕ ਪਹਿਲਾਂ ਹੀ ਸਰਕਾਰ ਤੋਂ ਪੁਲਿਸ ਵੈਰੀਫਿਕੇਸ਼ਨ ਆਨਲਾਈਨ ਕਰਨ ਦੀ ਮੰਗ ਕਰ ਚੁੱਕੇ ਹਨ। ਹੁਣ ਸਰਕਾਰ ਨੇ ਵਿਦੇਸ਼ਾਂ ‘ਚ ਰਹਿੰਦੇ ਤੇ ਇਥੋਂ ਜਾਣ ਵਾਲੇ ਲੋਕਾਂ ਨੂੰ ਰਾਹਤ ਦੇਣ ਲਈ ਆਨਲਾਈਨ ਵੈਰੀਫਿਕੇਸ਼ਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਸ ਸਹੂਲਤ ਤਹਿਤ ਲੋਕ ਘਰ ਬੈਠੇ ਹੀ ਆਨਲਾਈਨ ਅਪਲਾਈ ਕਰਕੇ ਸਬੰਧਤ ਖੇਤਰ ਦੇ ਸੁਵਿਧਾ ਜਾਂ ਸਾਂਝ ਕੇਂਦਰ ਤੋਂ ਸਰਟੀਫਿਕੇਟ ਪ੍ਰਾਪਤ ਕਰ ਸਕਣਗੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ