ਕੱਚੇ ਅਧਿਆਪਕਾਂ ਲਈ ਚੰਗੀ ਖਬਰ : CM ਮਾਨ ਇਸ ਤਰੀਕ ਨੂੰ ਸੌਂਪਣਗੇ ਨਿਯੁਕਤੀ ਪੱਤਰ

0
1462

ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ 28 ਜੁਲਾਈ ਨੂੰ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਪੱਤਰ ਸੌਂਪਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਆਪਣੀ ਦੇਖ-ਰੇਖ ਵਚ ਮੁਕੰਮਲ ਕਰਵਾਇਆ ਜਾ ਰਿਹਾ ਹੈ। 28 ਜੁਲਾਈ 2023 ਨੂੰ ਸਿੱਖਿਆ ਪ੍ਰੋਵਾਈਡਰ, ਸਪੈਸ਼ਲ ਇੰਕਲੂਸਿਵ ਟੀਚਰ (ਈਟੀਟੀ,ਐਨਟੀਟੀ ਅਤੇ ਬੀਐੱਡ) ਅਤੇ ਆਈ.ਈ. ਵਲੰਟੀਅਰਜ਼ ਨੂੰ ਸੇਵਾਵਾਂ ਪੱਕੀਆ ਕਰਨ ਸਬੰਧੀ ਆਰਡਰਾਂ ਦੀ ਕਾਪੀ ਆਪਣੇ ਕਰ ਕਮਲਾਂ ਨਾਲ ਸੌਂਪਣਗੇ।

ਬੈਂਸ ਨੇ ਕਿਹਾ ਕਿ ਇਹ ਅਧਿਆਪਕ ਬਹੁਤ ਲੰਬੇ ਸਮੇਂ ਤੋਂ ਬਹੁਤ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੀਆਂ ਸੇਵਾਵਾਂ ਹੁਣ ਰੈਗੂਲਰ ਹੋ ਜਾਣਗੀਆਂ।