ਨੌਜਵਾਨਾਂ ਲਈ ਚੰਗੀ ਖਬਰ ! CM ਮਾਨ ਨੇ ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਭਰਤੀਆਂ ਦਾ ਕੀਤਾ ਐਲਾਨ

0
1647

ਚੰਡੀਗੜ੍ਹ | CM ਭਗਵੰਤ ਮਾਨ ਨੇ SSPs ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ, ਜਿਸ ‘ਚ ਉਨ੍ਹਾਂ ਨੇ ਪੰਜਾਬ ਪੁਲਿਸ ਚ 10 ਹਜ਼ਾਰ ਨਵੀਆਂ ਭਰਤੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇਕਰ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ ਕੁਰਕ ਕੀਤੀ ਜਾਵੇਗੀ। ਜੇਕਰ ਕੋਈ ਵੀ ਪੁਲਿਸ ਮੁਲਾਜ਼ਮ ਕਿਸੇ ਵੀ ਪੱਧਰ ‘ਤੇ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਮੌਕੇ ‘ਤੇ ਹੀ ਬਰਖ਼ਾਸਤ ਕਰ ਦਿੱਤਾ ਜਾਵੇਗਾ |

ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ 10 ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿਚ ਦੋਸਤੀ ਅਤੇ ਰਿਸ਼ਤੇ ਖਤਮ ਕਰਨ ਲਈ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਇਹ ਫੈਸਲਾ ਲਿਆ।

ਇਸ ਦੇ ਨਾਲ ਹੀ ਜੇਕਰ ਕਿਸੇ ਪਾਰਟੀ ਦਾ ਵਿਧਾਇਕ ਸ਼ਿਕਾਇਤ ਦਿੰਦਾ ਹੈ ਤਾਂ ਅਧਿਕਾਰੀਆਂ ਨੂੰ ਉਸ ਦੀ ਸੁਣਵਾਈ ਕਰਨੀ ਪੈਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਡੀਸੀ ਅਤੇ ਐਸਐਸਪੀ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਸਭ ਤੋਂ ਲੰਮਾ ਚੋਣ ਜ਼ਾਬਤਾ ਲੱਗਾ ਹੈ, ਜਿਸ ਕਾਰਨ ਹਰ ਤਰ੍ਹਾਂ ਦੀਆਂ ਸਰਕਾਰੀ ਸਕੀਮਾਂ ਠੱਪ ਹੋ ਗਈਆਂ ਹਨ। ਹੁਣ ਅਸੀਂ ਉਹੀ ਸਕੀਮਾਂ ਨੂੰ ਅੱਗੇ ਲੈ ਕੇ ਜਾ ਰਹੇ ਹਾਂ, ਕੁਝ ਚੱਲ ਰਹੀਆਂ ਸਕੀਮਾਂ ਨੂੰ ਜਾਰੀ ਰੱਖ ਰਹੇ ਹਾਂ ਅਤੇ ਕੁਝ ਨਵੀਆਂ ਸਕੀਮਾਂ ਸ਼ੁਰੂ ਕਰ ਰਹੇ ਹਾਂ।