ਚੰਡੀਗੜ੍ਹ | ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤਾ ਮਿਤੀ 01-01-2023 ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਹਦਾਇਤਾਂ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਧਿਆਨ ‘ਚ ਲਿਆ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਗਲੇ ਸਾਲ ਦੇ ਜਨਵਰੀ ਮਹੀਨੇ ਤੋਂ ਸਰਕਾਰੀ ਦਿਵਿਆਂਗਜਨ ਕਰਮਚਾਰੀਆਂ 1000 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।