ਚੰਗੀ ਖਬਰ ! ਪੰਜਾਬ ਸਰਕਾਰ ਨੇ ਆਸ਼ੀਰਵਾਦ ਯੋਜਨਾ ਤਹਿਤ ਲੋਕਾਂ ਦੇ ਖਾਤਿਆਂ ‘ਚ ਪਾਏ ਪੈਸੇ, ਕਰੋੜਾਂ ਦੀ ਰਾਸ਼ੀ ਕੀਤੀ ਜਾਰੀ

0
1614

ਚੰਡੀਗੜ੍ਹ, 26 ਨਵੰਬਰ | ਪੱਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਲਈ ਪੰਜਾਬ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਸ਼ੀਰਵਾਦ ਯੋਜਨਾ ਤਹਿਤ ਜ਼ਿਲਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਸ. ਏ.ਐਸ. ਨਗਰ, ਸ. ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਲਾਭਪਾਰਤੀ ਆਪਣੇ ਬੈਂਕ ‘ਚ ਜਾ ਕੇ ਚੈੱਕ ਕਰਨ ਬੈਲੰਸ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)