ਚੰਗੀ ਖਬਰ ! ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ JEE ਤੇ NEET ਦੀ ਪ੍ਰੀਖਿਆ ‘ਚ ਮਾਰਨਗੇ ਮੱਲ੍ਹਾਂ, ਸਰਕਾਰ ਨੇ ਚੁੱਕਿਆ ਵੱਡਾ ਕਦਮ

0
2107

ਚੰਡੀਗੜ੍ਹ, 19 ਨਵੰਬਰ | ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਕੱਲ ਤੋਂ ਸਕੂਲਾਂ ਵਿਚ NEET ਪ੍ਰੀਖਿਆ ਲਈ ਆਨਲਾਈਨ ਕਲਾਸਾਂ ਸ਼ੁਰੂ ਹੋਣ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖਿਆ ਵਿਭਾਗ ਨੇ ਪਿਛਲੇ ਹਫ਼ਤੇ ਤੋਂ ਜੇਈਈ ਮੇਨ ਲਈ ਕੋਚਿੰਗ ਸ਼ੁਰੂ ਕਰ ਦਿੱਤੀ ਹੈ। ਇਸ ਲਈ IIT ਕਾਨਪੁਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਧਾਰਿਤ ਸਾਫਟਵੇਅਰ ਵਿਕਸਿਤ ਕੀਤਾ ਹੈ। NEET ਪ੍ਰੀਖਿਆ ਲਈ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਜੀਵ ਵਿਗਿਆਨ ਅਤੇ ਗਣਿਤ ਦੀਆਂ ਕਲਾਸਾਂ 20 ਨਵੰਬਰ ਨੂੰ ਸ਼ਾਮ 4.30 ਤੋਂ 6.30 ਵਜੇ ਤੱਕ ਹੋਣਗੀਆਂ। ਤੁਹਾਨੂੰ ਦੱਸ ਦੇਈਏ ਕਿ 11 ਨਵੰਬਰ ਤੋਂ ਸਕੂਲ ਸਮੇਂ ਦੁਪਹਿਰ 1.15 ਤੋਂ 3.20 ਤੱਕ ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਅਤੇ ਮੈਥਸ ਦਾ ਪੀਰੀਅਡ ਹੋ ਰਿਹਾ ਹੈ।

ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ JEE ਅਤੇ NEET ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਹ ਕੋਰਸ ਡੇਢ ਤੋਂ 4 ਮਹੀਨੇ ਦਾ ਹੋਵੇਗਾ। ਕੋਚਿੰਗ ਲਈ ਸਰਕਾਰੀ ਸਕੂਲਾਂ ਵਿਚ ਡਿਜੀਟਲ ਕਲਾਸਰੂਮ ਤਿਆਰ ਕੀਤੇ ਗਏ ਹਨ। ਵਿਭਾਗ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਇਸ ਸਕੀਮ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)