ਚੰਡੀਗੜ੍ਹ, 4 ਅਕਤੂਬਰ | ਪੰਜਾਬ ਸਰਕਾਰ ਦੇ ਬਿਜ਼ਨੈੱਸ ਬਲਾਸਟਰਜ਼ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਭਾਰੀ ਪ੍ਰਸਿੱਧੀ ਹਾਸਲ ਕੀਤੀ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਵਿਚ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ ਸਕੀਮ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਰਾਹੀਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਪਾਰਕ ਵਿਚਾਰਾਂ ‘ਤੇ ਕੰਮ ਕਰ ਰਹੇ 52,050 ਵਿਦਿਆਰਥੀਆਂ (ਜੋ ਹੁਣ 12ਵੀਂ ਜਮਾਤ ਵਿਚ ਹਨ) ਨੂੰ ਸੀਡ ਮਨੀ ਪ੍ਰਦਾਨ ਕਰਨ ਲਈ ਸ਼ਾਰਟਲਿਸਟ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ 10 ਕਰੋੜ 41 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਕਿ ਇਹ ਵਿਦਿਆਰਥੀ ਆਪਣਾ ਉੱਦਮੀ ਸਫ਼ਰ ਸ਼ੁਰੂ ਕਰ ਸਕਣ। 1 ਅਕਤੂਬਰ, 2024 ਤੱਕ, 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ 9,38,20,000 ਰੁਪਏ ਦੀ ਸੀਡ ਮਨੀ ਜਮ੍ਹਾ ਹੋ ਚੁੱਕੀ ਹੈ ਅਤੇ ਇਹ ਪ੍ਰਕਿਰਿਆ ਅਜੇ ਵੀ ਜਾਰੀ ਹੈ।