ਚੰਗੀ ਖਬਰ ! ਪੰਜਾਬ ਦੇ ਨੌਜਵਾਨਾਂ ਨੂੰ ਘਰ ਬੈਠੇ ਹੀ ਮਿਲਿਆ ਕਰੇਗੀ ਸਰਕਾਰੀ ਨੌਕਰੀਆਂ ਦੀ ਜਾਣਕਾਰੀ, ਸਰਕਾਰ ਬਣਾ ਰਹੀ ਐਪ ਤੇ ਵੈੱਬ ਸਾਈਟ

0
1961

ਚੰਡੀਗੜ੍ਹ | ਪੰਜਾਬ ਸਰਕਾਰ ਨੌਜਵਾਨਾਂ ਨੂੰ ਸਸ਼ਕਤ ਕਰਨ ‘ਚ ਲੱਗੀ ਹੋਈ ਹੈ। ਇਸੇ ਲੜੀ ਤਹਿਤ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਭਰਤੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਨੌਜਵਾਨ ਭਰਤੀ ਪ੍ਰਕਿਰਿਆ ਨਾਲ ਸਬੰਧਤ ਸਾਰੀਆਂ ਅਪਡੇਟਸ ਸਮੇਂ ਸਿਰ ਪ੍ਰਾਪਤ ਕਰ ਸਕਦੇ ਹਨ ਅਤੇ ਉਹ ਉਸ ਭਰਤੀ ਪ੍ਰਕਿਰਿਆ ‘ਚ ਹਿੱਸਾ ਲੈ ਸਕਦੇ ਹਨ। ਇਸ ਲਈ ਸਰਕਾਰ ਨਵੀਂ ਵੈੱਬਸਾਈਟ ਅਤੇ ਐਪ ਬਣਾਉਣ ਜਾ ਰਹੀ ਹੈ, ਜਿਸ ਨਾਲ ਇਹ ਪ੍ਰਕਿਰਿਆ ਆਸਾਨ ਹੋ ਜਾਵੇਗੀ। ਜੇਕਰ ਸਭ ਕੁਝ ਠੀਕ ਰਿਹਾ ਤਾਂ ਆਉਣ ਵਾਲੇ 2 ਮਹੀਨਿਆਂ ‘ਚ ਇਹ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

ਸੂਬਾ ਸਰਕਾਰ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਇਹ ਸਾਰੇ ਉਪਰਾਲੇ ਕਰ ਰਹੀ ਹੈ। ਇਸ ਲਈ ਹਾਲ ਹੀ ‘ਚ ਹੋਈ ਬੈਠਕ ‘ਚ ਇਨ੍ਹਾਂ ਸਾਰੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਸੂਬੇ ਦੇ ਕਈ ਮੰਤਰੀਆਂ ਨੇ ਦੱਖਣੀ ਰਾਜਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਰਾਜਾਂ ਵੱਲੋਂ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਅਧਿਐਨ ਕੀਤਾ ।

ਉਸ ਤੋਂ ਬਾਅਦ ਹੀ ਇਸ ਦਿਸ਼ਾ ‘ਚ ਕੰਮ ਸ਼ੁਰੂ ਹੋਇਆ। ਇਸ ਸਮੇਂ ਸਰਕਾਰ 42 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਦਾਨ ਕਰ ਰਹੀ ਹੈ। ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਸਾਰਾ ਕੰਮ ਉਸੇ ਸਿਲਸਿਲੇ ‘ਚ ਹੋ ਰਿਹਾ ਹੈ। ਆਉਣ ਵਾਲੇ ਸਮੇਂ ‘ਚ ਅਸੀਂ ਪਿੰਡਾਂ ‘ਚ ਰਜਿਸਟਰੀ ਸੇਵਾਵਾਂ ਸ਼ੁਰੂ ਕਰਨ ਜਾ ਰਹੇ ਹਾਂ।

ਐਪ ‘ਚ ਅਜਿਹੀਆਂ ਸੁਵਿਧਾਵਾਂ ਉਪਲਬਧ ਹੋਣਗੀਆਂ
ਸੂਤਰਾਂ ਦੀ ਮੰਨੀਏ ਤਾਂ ਇਸ ਐਪ ‘ਚ ਵੱਖ-ਵੱਖ ਵਿਭਾਗਾਂ ‘ਚ ਭਰਤੀ ਨਾਲ ਜੁੜੇ ਸਾਰੇ ਵੇਰਵੇ ਹੋਣਗੇ। ਇਸ ਤੋਂ ਬਾਅਦ ਲੋਕ ਆਪਣੀ ਸਹੂਲਤ ਮੁਤਾਬਕ ਐਪ ਰਾਹੀਂ ਆਸਾਨੀ ਨਾਲ ਅਪਲਾਈ ਕਰ ਸਕਣਗੇ। ਇਸ ਤੋਂ ਇਲਾਵਾ ਜੇਕਰ ਕੋਈ ਸਰਕਾਰੀ ਸਕੀਮ ਆਉਂਦੀ ਹੈ ਤਾਂ ਉਸ ਦੀ ਜਾਣਕਾਰੀ ਮਿਲ ਸਕੇਗੀ।