ਚੰਗੀ ਖਬਰ ! ਪੰਜਾਬ ਦੀ ਨਵੀਂ IT ਨੀਤੀ ਤਹਿਤ ਜਲਦ 55 ਹਜ਼ਾਰ ਪੇਸ਼ੇਵਰਾਂ ਨੂੰ ਮਿਲਣਗੀਆਂ ਨੌਕਰੀਆਂ, 5 ਫੋਕਲ ਪੁਆਇੰਟ ਬਣਾਏ ਜਾਣਗੇ ਰੋਲ ਮਾਡਲ

0
492

ਚੰਡੀਗੜ੍ਹ, 14 ਨਵੰਬਰ | ਪੰਜਾਬ ਦੀ ਨਵੀਂ ਆਈ.ਟੀ (ਸੂਚਨਾ ਤਕਨਾਲੋਜੀ) ਨੀਤੀ ਜਲਦੀ ਹੀ ਲਾਗੂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਜ਼ਨ-2047 ਦੌਰਾਨ ਦਿੱਤੀ।

ਸਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਦੇ ਵਿਕਾਸ ਲਈ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਕਾਰਨ ਪੰਜਾਬ ਦਾ ਉਦਯੋਗਿਕ ਖੇਤਰ ਜਲਦੀ ਹੀ ਦੁੱਗਣਾ ਚੌਗੁਣਾ ਵਿਕਾਸ ਕਰੇਗਾ।

ਪੰਜਾਬ ਵਿਜ਼ਨ-2047 ਦੌਰਾਨ ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੀ ਨਵੀਂ ਆਈ.ਟੀ. ਨੀਤੀ ਨੂੰ ਲਾਗੂ ਕਰਨ ਦੀ ਯੋਜਨਾ ਹੈ, ਜਿਸ ਤਹਿਤ ਮੁਹਾਲੀ ਉੱਤਰੀ ਭਾਰਤ ਦੇ ਨਵੇਂ ਆਈ.ਟੀ. ਹੱਬ ਵਜੋਂ ਉਭਰੇਗਾ। ਇਸ ਨੀਤੀ ਦੇ ਲਾਗੂ ਹੋਣ ਤੋਂ ਬਾਅਦ ਲਗਭਗ 55 ਹਜ਼ਾਰ ਆਈਟੀ ਪੇਸ਼ੇਵਰਾਂ ਨੂੰ ਨੌਕਰੀ ਦੇ ਮੌਕੇ ਮਿਲਣਗੇ।

ਸੌਂਦ ਨੇ ਕਿਹਾ ਕਿ ਹਾਲ ਹੀ ਵਿਚ ਕਈ ਆਈਟੀ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਟੀਮਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਹੈ ਅਤੇ ਪੰਜਾਬ ਖਾਸ ਕਰ ਕੇ ਮੁਹਾਲੀ ਵਿਚ ਕੰਪਨੀਆਂ ਸਥਾਪਤ ਕਰਨ ਵਿਚ ਦਿਲਚਸਪੀ ਦਿਖਾਈ ਹੈ। ਸੌਂਦ ਨੇ ਕਿਹਾ ਕਿ ਪੰਜਾਬ ਨੂੰ ਕੌਮੀ ਉਦਯੋਗਿਕ ਨਕਸ਼ੇ ਵਿਚ ਮੋਹਰੀ ਬਣਾਉਣ ਲਈ ਪਹਿਲੇ ਪੜਾਅ ਵਿੱਚ 5 ਸ਼ਹਿਰਾਂ ਦੇ ਫੋਕਲ ਪੁਆਇੰਟਾਂ ਨੂੰ ਰੋਲ ਮਾਡਲ ਵਜੋਂ ਵਿਕਸਤ ਕਰਨ ਦੀ ਤਜਵੀਜ਼ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)