ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ, ਜਿਸ ਤਹਿਤ ਪੰਜਾਬ ‘ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ।
ਭਗਵੰਤ ਮਾਨ ਸਰਕਾਰ ਭਲਕੇ ਲੁਧਿਆਣਾ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਖੁਦ 80 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ।
ਦੱਸ ਦਈਏ ਕਿ ਪੰਜਾਬ ‘ਚ 15 ਅਗਸਤ 2023 ਨੂੰ 100 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਸਨ ਅਤੇ ਹੁਣ ਤਕ ਪੰਜਾਬ ਵਿੱਚ 500 ਆਮ ਆਦਮੀ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਜਾ ਚੁੱਕੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਮੁਫ਼ਤ ਦਵਾਈਆਂ ਅਤੇ ਟੈਸਟ ਦੀਆਂ ਸਹੂਲਤਾਂ ਉਪਲੱਬਧ ਹਨ। ਡਾਕਟਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਨੂੰ ਦੇਖਦੇ ਹਨ।