ਨਿਊਜ਼ ਡੈਸਕ| ਕੈਨੇਡਾ ਦੇ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਲਈ ਹੁਣ ‘TOEFL’ (Test of English as Foreign Language) ਟੈਸਟ ਵੀ ਸਵੀਕਾਰ ਕੀਤਾ ਜਾਵੇਗਾ।

SDS ਕੌਮਾਂਤਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰੋਸੈਸਿੰਗ ਪ੍ਰੋਗਰਾਮ ਹੈ, ਜੋ ਕੈਨੇਡਾ ਦੀ ਕਿਸੇ ਵੀ ਪੋਸਟ-ਸੈਕੰਡਰੀ ਸਿੱਖਿਆ ਸੰਸਥਾਵਾਂ ਵਿਚ ਦਾਖ਼ਲਾ ਲੈਣ ਦੀ ਯੋਜਨਾ ਬਣਾ ਰਹੇ ਹਨ। ਇਹ ਟੈਸਟ ਇਮੀਗ੍ਰੇਸ਼ਨ, ਰਫਿਊਜੀਜ਼ ਤੇ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਪ੍ਰਵਾਨਿਤ ਹੈ।

ਹੁਣ ਤੱਕ SDS ਰੂਟ ਲਈ ਆਇਲਟਸ (ਇੰਟਰਨੈਸ਼ਨਲ ਇੰਗਲਿਸ਼ ਲੈਂਗੁਏਜ ਟੈਸਟਿੰਗ ਸਿਸਟਮ) ਹੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਦਾ ਇਕੋ ਇਕ ਵਿਕਲਪ ਸੀ, ਜਿਸ ਨੂੰ ਵੈਧ ਮੰਨਿਆ ਜਾਂਦਾ ਸੀ।