<p><strong>ਲੁਧਿਆਣਾ&comma; 28 ਨਵੰਬਰ &vert;<&sol;strong> ਸੁੰਦਰ ਨਗਰ ਇਲਾਕੇ ਵਿਚ ਇੱਕ ਹੌਜ਼ਰੀ &lpar;ਕਪੜਾ&rpar; ਫੈਕਟਰੀ ਵਿਚ ਕਰੀਬ 5 ਤੋਂ 6 ਵਿਅਕਤੀਆਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਫੈਕਟਰੀ ਦੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਚੋਰਾਂ ਦੀ ਹਰ ਕਾਰਵਾਈ ਫੈਕਟਰੀ ਦੇ ਅੰਦਰ ਅਤੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ।<&sol;p>&NewLine;<p>ਇਸ ਘਟਨਾ ਤੋਂ ਬਾਅਦ ਫੈਕਟਰੀ &&num;8216&semi;ਚ ਪ੍ਰਾਈਵੇਟ ਤੌਰ &&num;8216&semi;ਤੇ ਕੰਮ ਕਰਨ ਵਾਲਾ ਸੁਰੱਖਿਆ ਗਾਰਡ ਸ਼ੱਕ ਦੇ ਘੇਰੇ &&num;8216&semi;ਚ ਆ ਗਿਆ ਹੈ। ਪੁਲਿਸ ਉਸ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਫੈਕਟਰੀ ਸੁੰਦਰ ਨਗਰ ਥਾਣੇ ਤੋਂ ਕੁਝ ਦੂਰੀ &&num;8216&semi;ਤੇ ਹੈ।<&sol;p>&NewLine;<p>ਕੁਝ ਸ਼ਰਾਰਤੀ ਚੋਰ ਫੈਕਟਰੀ ਦੇ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ। ਚੋਰਾਂ ਵੱਲੋਂ ਫੈਕਟਰੀ ਵਿਚ ਦਾਖਲ ਹੋ ਕੇ ਫੈਕਟਰੀ ਦੇ ਦਫ਼ਤਰ ਵਿਚੋਂ ਚੋਰੀ ਕਰਨ ਦੀ ਵੀਡੀਓ ਵੀ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਚੋਰਾਂ ਦੀ ਗਿਣਤੀ 5 ਤੋਂ 6 ਹੈ। ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਆਸਾਨੀ ਨਾਲ ਫਰਾਰ ਹੋ ਗਏ। ਫੈਕਟਰੀ ਵਿਚੋਂ ਨਕਦੀ&comma; ਕੱਪੜੇ ਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਜਗਜੀਤ ਸਿੰਘ ਅਨੁਸਾਰ ਕੁਝ ਦਿਨ ਪਹਿਲਾਂ ਉਸ ਨੇ ਇਕ ਪ੍ਰਾਈਵੇਟ ਸਕਿਓਰਿਟੀ ਗਾਰਡ ਵੀ ਰੱਖਿਆ ਹੋਇਆ ਹੈ&comma; ਜੋ ਰਾਤ ਸਮੇਂ ਫੈਕਟਰੀ ਦੀ ਪਹਿਰੇਦਾਰੀ ਕਰਦਾ ਹੈ।<&sol;p>&NewLine;<p>ਘਟਨਾ ਦੇ ਸਮੇਂ ਉਹ ਸੌਂ ਰਿਹਾ ਸੀ ਜਾਂ ਕੀ ਕਾਰਨ ਸੀ ਕਿ ਉਸ ਨੂੰ ਚੋਰਾਂ ਦਾ ਪਤਾ ਨਹੀਂ ਲੱਗਾ&comma; ਇਹ ਜਾਂਚ ਦਾ ਵਿਸ਼ਾ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਥਾਣਾ ਦਰੇਸੀ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੂੰ ਸੁਰੱਖਿਆ ਗਾਰਡ ਤੋਂ ਪੁੱਛਗਿੱਛ ਕਰਨ ਲਈ ਵੀ ਕਿਹਾ ਗਿਆ ਹੈ। ਚੋਰੀ ਦੀ ਇਸ ਘਟਨਾ ਤੋਂ ਬਾਅਦ ਲੋਕ ਕਾਫੀ ਡਰੇ ਹੋਏ ਹਨ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;