ਠੰਡ ਕਾਰਨ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਿਆ, ਪੜ੍ਹੋ ਟਾਈਮ ਲਿਸਟ

0
1613

ਫਿਰੋਜ਼ਪੁਰ | ਜ਼ਿਲ੍ਹੇ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਇਹ ਫ਼ੈਸਲਾ ਵਧ ਰਹੀ ਠੰਡ ਤੇ ਪੈ ਰਹੀ ਧੁੰਦ ਕਾਰਨ ਲਿਆ ਗਿਆ ਹੈ। ਹੁਣ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3.30 ਵਜੇ ਤਕ ਕਰ ਦਿੱਤਾ ਗਿਆ ਹੈ। ਡੀਸੀ ਅੰਮ੍ਰਿਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ ਤੋਂ ਬਾਅਦ ਇਹ ਧਿਆਨ ਵਿਚ ਆਇਆ ਹੈ ਕਿ ਸਵੇਰੇ ਧੁੰਦ ਪੈਣ ਕਾਰਨ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਲਈ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲਣ ਦਾ ਫ਼ੈਸਲਾ ਲਿਆ ਗਿਆ ਹੈ।